- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 12 ਨੂੰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਗੁਰਮਤਿ ਸਮਾਗਮ ਹੋਣਗੇ। ਅੰਮ੍ਰਿਤ ਵੇਲੇ 2 ਤੋਂ 3 ਵਜੇ ਤੱਕ ਬੈਂਡ ਵਾਜਿਆਂ ਨਾਲ ਸ਼ਬਦੀ ਧੁਨੀਆਂ ਸਰਵਣ ਕਰਵਾਈਆਂ ਜਾਣਗੀਆਂ ਤੇ 3 ਵਜੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ। ਨਗਰ ਕੀਰਤਨ ਮਾਡਲ ਟਾਊਨ ਦੀਆਂ ਗਲੀਆਂ ’ਚੋਂ ਹੁੰਦਾ ਹੋਇਆ 4:30 ਵਜੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਤੇ ਅਰਦਾਸ ਕਰਨ ਉਪਰੰਤ ਸੰਗਤਾਂ ਲਈ ਚਾਹ ਤੇ ਸ਼ਰਦਾਈ ਦਾ ਲੰਗਰ ਲੱਗੇਗਾ। ਸਵੇਰੇ 10 ਤੋਂ 11 ਵਜੇ ਤੱਕ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਦੇਵ ਸਿੰਘ ਤੇ ਭਾਈ ਆਤਮਾ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਗੁਰੂ ਗ੍ਰੰਥ ਸਾਹਿਬ ਜੀ ਤੇ ਪਹਿਲੇ ਪ੍ਰਕਾਸ਼ ਪੁਰਬ ਦੀ ਵਿਆਖਿਆ ਕਰਨਗੇ। ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਵੀ ਕਵਿਤਾਵਾਂ ਰਾਹੀਂ ਹਾਜ਼ਰੀ ਲਗਾਉਣਗੇ।