- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਭਲਕੇ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫੈਂਸ ਕਲੋਨੀ-ਦਸ਼ਮੇਸ਼ ਨਗਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਭਲਕੇ 12 ਸਤੰਬਰ ਨੂੰ ਸਵੇਰੇ 6.30 ਤੋਂ 9.30 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਡਿਫੈਂਸ ਕਾਲੋਨੀ ਤੇ ਦਸ਼ਮੇਸ਼ ਨਗਰ ਤੋਂ ਹੁੰਦਾ ਹੋਇਆ ਵਾਪਸ ਗੁ: ਸਾਹਿਬ ’ਚ ਸਮਾਪਤ ਹੋਵੇਗਾ। ਸਮਾਪਤੀ ’ਤੇ ਗੁਰੂ ਕੇ ਲੰਗਰਾਂ ਦੀ ਸੇਵਾ ਬਾਬਾ ਬੁੱਢਾ ਜੀ ਸੇਵਕ ਦਲ, ਡਿਫੈਂਸ ਕਾਲੋਨੀ ਵੱਲੋਂ ਹੋਵੇਗੀ।
-------------------------
ਗੁਰਮਤਿ ਸਮਾਗਮ 13 ਸਤੰਬਰ ਨੂੰ
ਇਸ ਸਬੰਧੀ ਗੁਰਮਤਿ ਸਮਾਗਮ 13 ਸਤੰਬਰ ਨੂੰ ਸਵੇਰੇ 5.15 ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾਵੇਗਾ। ਇਸ ’ਚ ਨਿਤਨੇਮ ਪੰਜ ਬਾਣੀਆਂ, ਆਸਾ ਦੀ ਵਾਰ ਦਾ ਕੀਰਤਨ ਭਾਈ ਬਲਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਇਸਤਰੀ ਸਤਿਸੰਗ ਸਭਾ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ। ਭਾਈ ਗੁਰਦਿੱਤ ਸਿੰਘ ਵੱਲੋਂ ਕਥਾ ਗੁਰ ਇਤਿਹਾਸ ਸੁਣਾਇਆ ਜਾਵੇਗਾ। ਗੁਰਮਤਿ ਵਿਚਾਰਾਂ ਗਿਆਨੀ ਬਲਜੀਤ ਸਿੰਘ ਵੱਲੋਂ ਕੀਤੀਆਂ ਜਾਣਗੀਆਂ।