- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਡੁਮਾਣਾ ਵੱਲੋਂ 21ਵਾਂ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਜਾਵੇਗਾ। ਗੁਰੂਘਰ ਦੇ ਪ੍ਰਧਾਨ ਤੇ ਮੈਂਬਰਾਂ ਨੇ ਦੱਸਿਆ ਕਿ 13 ਨਵੰਬਰ ਤੋਂ 20 ਨਵੰਬਰ ਤੱਕ ਪ੍ਰਭਾਤ ਫੇਰੀਆਂ ਵੀ ਸਜਾਈਆਂ ਗਈਆਂ ਸਨ। 20 ਨਵੰਬਰ ਨੂੰ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਜਾਣਗੇ ਤੇ ਭੋਗ 22 ਨਵੰਬਰ ਨੂੰ ਪਾਏ ਜਾਣ ਤੋਂ ਉਪਰੰਤ ਕਥਾ ਕੀਰਤਨ ਦਾ ਪ੍ਰਵਾਹ ਵੀ ਚੱਲੇਗਾ। 21 ਨਵੰਬਰ ਨੂੰ ਨਗਰ ਕੀਰਤਨ ਸਵੇਰੇ ਨੌਂ ਵਜੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ (ਨੇੜੇ ਦਸ਼ਮੇਸ਼ ਪਾਰਕ) ਤੋਂ ਰਵਾਨਾ ਹੋਵੇਗਾ। ਫੁੱਲਾਂ ਨਾਲ ਲੱਦੀ ਬੱਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸੁਸ਼ੋਭਿਤ ਹੋਵੇਗੀ। ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ (ਬੀਬੀਆਂ) ਦੇ 18 ਜੱਥੇ ਵੱਖ-ਵੱਖ ਵਾਹਨਾਂ ’ਚ ਸਵਾਰ ਹੋ ਕੇ ਪਾਠ ਕਰਦੇ ਹੋਏ ਰਾਹ ਤੈਅ ਕਰਨਗੇ। ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ’ਚ ਪੁੱਜ ਕੇ ਹੋਵੇਗੀ।