- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ’ਚ ਨਗਰ ਕੀਰਤਨ ਸਜਾਇਆ ਗਿਆ। ਇਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਤੇ ਸਮੁੱਚਾ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਢੰਗ ਨਾਲ ਸਜਾਈ ਗਈ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਸੰਗਤਾਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਦਾ ਜਾਪ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਡੱਲੀ ਤੇ ਭੋਗਪੁਰ ਸ਼ਹਿਰ ਤੋਂ ਵਾਪਸ ਹੁੰਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਿਤ ਕੀਤਾ ਗਿਆ। ਰਸਤੇ ’ਚ ਵੱਖ ਪ੍ਰਕਾਰ ਦੇ ਲੰਗਰ ਲਾਏ ਗਏ ਸਨ ਤੇ ਸੰਗਤਾਂ ਵੱਲੋਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ। ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਸੰਗਤਾਂ ਵੱਲੋਂ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਨਗਰ ਕੀਰਤਨ ਦੌਰਾਨ ਪੂਰਾ ਇਲਾਕਾ ਗੁਰਬਾਣੀ ਦੇ ਸ਼ਬਦਾਂ ਅਤੇ ਸਤਿਗੁਰੂ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਸੰਗਤਾ ਟਰੈਕਟਰ ਟਰਾਲੀ ਤੇ ਗੱਡੀਆਂ ’ਤੇ ਸਵਾਰ ਹੋ ਕੇ ਨਗਰ ਕੀਰਤਨ ’ਚ ਸ਼ਾਮਲ ਹੋਏ।