ਪਿੰਡ ਭੰਡਾਲਾਂ ’ਚ ਸਜਾਇਆ ਨਗਰ ਕੀਰਤਨ
ਪਿੰਡ ਭੰਡਾਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਨਗਰ ਕੀਰਤਨ ਸਜਾਇਆ
Publish Date: Fri, 06 Feb 2026 07:22 PM (IST)
Updated Date: Fri, 06 Feb 2026 07:26 PM (IST)
ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਨੂਰਮਹਿਲ/ਬਿਲਗਾ : ਪਿੰਡ ਭੰਡਾਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੇ ਪਾਵਨ ਮੌਕੇ ’ਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਨੇ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ “ਜੈ ਗੁਰੂ ਦੇਵ ਜੀ” ਤੇ “ਧੰਨ ਗੁਰੂ ਦੇਵ ਜੀ” ਦੇ ਜੈਕਾਰੇ ਲਗਾਏ ਗਏ। ਇਸ ਉਪਰੰਤ ਢਾਡੀ ਜੱਥਿਆਂ ਭਾਈ ਹਰਮਿੰਦਰ ਸਿੰਘ, ਢਾਡੀ ਗੁਰਦਿਆਲ ਸਿੰਘ, ਚਰਨਜੀਤ ਸਿੰਘ ਭੰਡਾਲ ਤੇ ਢਾਡੀ ਗੁਰਵਿੰਦਰ ਸਿੰਘ ਖਾਨਪੁਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਨੁਸਾਰ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਪ੍ਰਬੰਧਕ ਕਮੇਟੀ ਪਿੰਡ ਭੰਡਾਲਾਂ ਹਿੰਮਤ, ਭੰਡਾਲਾਂ ਬੂਟਾ ਸਮੇਤ ਦੋਨੋਂ ਨਗਰਾਂ ਦੀਆਂ ਸਮੂਹ ਸੰਗਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।