- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਲੀਆਂ ਕਲਾਂ ਵਿਖੇ ਨਗਰ ਕੀਰਤਨ ਸਜਾਇਆ।

ਅਵਤਾਰ ਰਾਣਾ, ਪੰਜਾਬੀ ਜਾਗਣ, ਮੱਲ੍ਹੀਆਂ ਕਲਾਂ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਕਸਬਾ ਮੱਲ੍ਹੀਆਂ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ’ਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਤੇ ਪੂਰੇ ਪਿੰਡ ਅਤੇ ਅੱਡਾ ਮੱਲ੍ਹੀਆਂ ਕਲਾਂ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਦੌਰਾਨ ਸੰਗਤਾਂ ਲਈ ਲੰਗਰ ਲਗਾਏ ਗਏ। ਨਗਰ ਦੀ ਪਰਿਕਰਮਾ ਦੌਰਾਨ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਫਕੀਰ ਸਿੰਘ ਮੱਲ੍ਹੀ, ਸਤਨਾਮ ਸਿੰਘ ਮਠਾੜੂ, ਅਜੀਤ ਸਿੰਘ ਮਠਾੜੂ, ਸਰਪੰਚ ਅਵਤਾਰ ਸਿੰਘ, ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ ਮਠਾੜੂ ਸਾਬਕਾ ਸਰਪੰਚ, ਅਵਤਾਰ ਸਿੰਘ ਮੱਲੀ ਪੰਚ, ਜਗਜੀਤ ਸਿੰਘ ਮੱਲੀ ਪੰਚ, ਦੀਪਾ ਕਾਲੜਾ, ਡਾਕਟਰ ਸੁਖਦੇਵ ਸਿੰਘ, ਗੁਰਦੀਪ ਸਿੰਘ ਮੱਲੀ, ਪਰਮਜੀਤ ਸਿੰਘ ਮਠਾੜੂ, ਅਮਰੀਕ ਸਿੰਘ ਮਠਾੜੂ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਲਖਬੀਰ ਸਿੰਘ ਸੰਧੂ, ਬਖਸ਼ੀਸ਼ ਸਿੰਘ, ਗੁਰਚਰਨ ਸਿੰਘ ਮੱਲੀ, ਸੁਖ ਜੀਵਨ ਮੱਲੀ, ਬਲਵਿੰਦਰ ਸਿੰਘ, ਰਜਿੰਦਰ ਜਿੰਦੂ, ਅਵਤਾਰ ਸਿੰਘ ਪਨੇਸਰ ਆਦਿ ਹਾਜ਼ਰ ਸਨ।