ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ‘ਚ ਸਜਾਇਆ ਨਗਰ ਕੀਰਤਨ
ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ‘ਚ ਸਜਾਇਆ ਨਗਰ ਕੀਰਤਨ
Publish Date: Sat, 03 Jan 2026 07:00 PM (IST)
Updated Date: Sun, 04 Jan 2026 04:12 AM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਹੈੱਡ ਗ੍ਰੰਥੀ ਭਾਈ ਨਾਹਰ ਸਿੰਘ ਵੱਲੋਂ ਅਰਦਾਸ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੰਦੀ ਦੀ ਦੇਖਰੇਖ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਸ਼ਹਿਰ ਵਾਸੀਆਂ ਵੱਲੋਂ ਰਸਤਿਆਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਤੇ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਤੇ ਸੰਗਤ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਫੁੱਲਾਂ ਨਾਲ ਸਜੀ ਪਾਲਕੀ ਤੇ ਫੌਜੀ ਬੈਂਡ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸੰਗਤ ਵੱਲੋਂ ਪਾਲਕੀ ਸਾਹਿਬ ਦੇ ਪਿੱਛੇ ਗੁਰੂ ਜਸ ਗਾਇਨ ਕੀਤਾ ਜਾ ਰਿਹਾ ਸੀ। ਦੁਕਾਨਦਾਰਾਂ ਵੱਲੋਂ ਵੱਖ-ਵੱਖ ਜਗ੍ਹਾ ਸੰਗਤ ਲਈ ਲੰਗਰ ਲਾਏ ਗਏ। ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਭਾਜਪਾ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ ਨੇ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਹੋਏ ਸਮੂਹ ਆਗੂਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਬੂਟਾ ਸਿੰਘ ਕਲਸੀ ਐੱਮਸੀ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਪਵਨ ਅਗਰਵਾਲ ਸਾਬਕਾ ਐੱਮਸੀ, ਪ੍ਰਵੀਨ ਗਰੋਵਰ ਐੱਮਸੀ, ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ, ਸੋਨੂੰ ਮਿੱਤਲ, ਪਵਨ ਜੁਨੇਜਾ, ਮਹਿਲਾ ਕਾਂਗਰਸ ਪ੍ਰਧਾਨ ਅਮਰਜੀਤ ਕੌਰ ਸਚਦੇਵਾ, ਸੀਨੀ. ਭਾਜਪਾ ਆਗੂ ਰਵੀਸ਼ ਗੋਇਲ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ, ਕਮਲ ਨਾਹਰ ਸਾਬਕਾ ਐੱਮਸੀ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਐੱਮਸੀ, ਧੀਰ ਸਿੰਘ ਲਾਲਕਾ, ਪਰਮਜੀਤ ਸਿੰਘ ਝੀਤਾ, ਬੰਟੀ ਬੱਠਲਾ, ਪ੍ਰਧਾਨ ਕੁਲਬੀਰ ਸਿੰਘ ਧੰਜੂ, ਚਿਤਮਸਮਰਜੀਤ ਸਿੰਘ ਬਜਾਜ, ‘ਆਪ’ ਆਗੂ ਰੂਪ ਲਾਲ ਸ਼ਰਮਾ, ਗੁਰਮੁਖ ਸਿੰਘ ਬਾਟੂ, ਪਰਮਜੀਤ ਸਿੰਘ ਖਾਲਸਾ, ਅਮਨਪ੍ਰੀਤ ਸਿੰਘ ਸੋਨੂੰ, ਅਜੀਤ ਸਿੰਘ ਝੀਤਾ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।