ਪਿੰਡ ਵਿਰਕਾਂ ’ਚ ਨਗਰ ਕੀਰਤਨ ਸਜਾਇਆ
ਪਿੰਡ ਵਿਰਕਾਂ’ਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਖੁਸ਼ੀ ’ਚ ਨਗਰ ਕੀਰਤਨ ਸਜਾਇਆ
Publish Date: Sun, 04 Jan 2026 07:05 PM (IST)
Updated Date: Mon, 05 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦੁਸਾਂਝ ਕਲਾਂ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਸਾਹਿਬ ਪਿੰਡ ਵਿਰਕਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਕੀਰਤਨ ਆਰੰਭ ਹੋਇਆ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ ਤੇ ਜੈਕਾਰੇ ਲਾ ਕੇ ਪਿੰਡ ਗੂੰਜਣ ਲਾ ਦਿੱਤਾ ਤੇ ਸੰਗਤ ਵੱਲੋਂ ਚਾਹ-ਪਕੌੜੇ ਤੇ ਗੁਰੂ ਕਾ ਅਤੁੱਟ ਲੰਗਰ ਛਕਿਆ ਗਿਆ। ਇਸ ਮੌਕੇ ਰਾਗੀ, ਢਾਡੀ, ਕੀਰਤਨੀ ਨੇ ਜਥਿਆਂ ਨੇ ਗੁਰੂ ਸਾਹਿਬ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਤੇ ਪ੍ਰਬੰਧਕਾਂ ਵੱਲੋਂ ਦਾਨੀ ਸੱਜਣਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਅਹੁਦੇਦਾਰ, ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ, ਸਮੂਹ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ’ਚ ਹਾਜ਼ਰ ਸਨ।