ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Mon, 12 Jan 2026 06:46 PM (IST)
Updated Date: Mon, 12 Jan 2026 06:48 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਮਹਾਰਾਜ ਦਾ ਪ੍ਰਕਾਸ਼ ਪੁਰਬ ਸੰਤ ਬਾਬਾ ਜਰਨੈਲ ਸਿੰਘ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਮਨਾਇਆ ਗਿਆ। ਪਹਿਲੇ ਦਿਨ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। 9 ਨੂੰ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ, ਜੋ ਪਿੰਡ ਪਗੜੀਆ, ਵੱਡਾ ਛੋਟਾ ਬਿਲਾਸਾ, ਕਾਨਾਪੁਰ, ਜਾਹਰ ਮਾਨੂ, ਚੱਠੀਆ, ਮੋਤੀਪੁਰ, ਤੇ ਵੱਖ-ਵੱਖ ਪਿੰਡਾਂ ਤੋਂ ਲੰਘਦਾ ਹੋਇਆ ਗੁਰਦੁਆਰਾ ਸਾਹਿਬ ਕਰਦਾ ਸਮਾਪਤ ਹੋਇਆ। 10 ਜਨਵਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ, ਢਾਡੀ ਜਥੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਸਾਹਿਬ ਦਾ ਇਤਿਹਾਸ ਨਾਲ ਨਿਹਾਲ ਕੀਤਾ। ਬਾਬਾ ਸੁਖਵਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਿਦੇਸ਼ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਭਾਈ ਦਾਰਾ ਸਿੰਘ, ਭਾਈ ਪਰਮਜੀਤ ਸਿੰਘ, ਕਰਮਜੀਤ ਸਿੰਘ, ਕੁਲਵਿੰਦਰ ਸਿੰਘ ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਹਰਨਿੰਦਰ ਕੌਰ, ਹਰਜੀਤ ਕੌਰ ਆਦਿ ਸ਼ਾਮਲ ਸਨ ਤੇ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਛਕਾਇਆ ਤੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ।