ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Wed, 10 Dec 2025 09:44 PM (IST)
Updated Date: Wed, 10 Dec 2025 09:45 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਰਵੀਰ ਸੇਵਕ ਦਲ ਪ੍ਰਿਥਵੀ ਨਗਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਜੋ ਗੁਰਬਾਣੀ ਕੀਰਤਨ ਕਰਦਿਆਂ ਹੋਇਆਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਪ੍ਰਧਾਨ ਰਣਬੀਰ ਸਿੰਘ ਬੱਲ ਨੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 39ਵਾਂ ਕੀਰਤਨ ਦਰਬਾਰ 13 ਦਸੰਬਰ ਨੂੰ ਮੁਹੱਲਾ ਪ੍ਰਿਥਵੀ ਨਗਰ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾਵੇਗਾ। ਜਿਸ ਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਜੀਵਨ ਸਿੰਘ, ਭਾਈ ਅਵਤਾਰ ਸਿੰਘ, ਭਾਈ ਤਜਿੰਦਰ ਸਿੰਘ ਦੇ ਜਥੇ ਹਾਜ਼ਰੀ ਭਰਨਗੇ। ਨਗਰ ਕੀਰਤਨ ’ਚ ਖਜ਼ਾਨਚੀ ਕੁਲਦੀਪ ਸਿੰਘ, ਸਕੱਤਰ ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਲਾਟੀ, ਓਂਕਾਰ ਸਿੰਘ, ਹਰਦੇਵ ਸਿੰਘ ਦੇਬੀ, ਹਰਦੀਪ ਸਿੰਘ ਭੱਲਾ ਆਦਿ ਹਾਜ਼ਰ ਸਨ।