- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ
ਸੋਮਵਾਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਤੋਂ ਭਾਈ ਸੁਖਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਸ਼ਾਹਕੋਟ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਰਵਾਨਾ ਕੀਤਾ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ’ਚ ਵੱਖ-ਵੱਖ ਬਾਜ਼ਾਰਾਂ ’ਚੋਂ ਲੰਘਿਆ ਤਾਂ ਫੁੱਲਾਂ ਨਾਲ ਲੱਦੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸੰਗਤਾਂ ਵੱਡੀ ਗਿਣਤੀ ’ਚ ਪਹੁੰਚੀਆਂ ਹੋਈਆਂ ਸਨ।
ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਤੇ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਮੋਹਤਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ’ਚ ‘ਆਪ’ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਜਲਾਲਪੁਰ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀਏ ਸੁਖਦੀਪ ਸਿੰਘ ਸੋਨੂੰ ਕੰਗ, ਭਾਜਪਾ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਆਦਿ ਮੌਜੂਦ ਸਨ।
ਇਸ ਮੌਕੇ ਪਵਨ ਪੁਰੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਬੂਟਾ ਸਿੰਘ ਕਲਸੀ ਮੈਂਬਰ ਨਗਰ ਪੰਚਾਇਤ, ਲਛਮਣ ਸੋਬਤੀ ਸ਼ਹਿਰੀ ਪ੍ਰਧਾਨ ਕਾਂਗਰਸ, ਪ੍ਰਵੀਨ ਗਰੋਵਰ ਮੈਂਬਰ ਨਗਰ ਪੰਚਾਇਤ, ਪਵਨ ਅਗਰਵਾਲ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਗਗਨਦੀਪ ਸਿੰਘ ਜੌੜਾ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਬੰਟੀ ਬੱਠਲਾ ਪ੍ਰਧਾਨ ਵਾਤਾਵਰਨ ਸੁਧਾਰ ਸੋਸਾਇਟੀ, ਰਾਖੀ ਮੱਟੂ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਅਮਰਜੀਤ ਕੌਰ ਸਚਦੇਵਾ ਪ੍ਰਧਾਨ ਮਹਿਲਾ ਕਾਂਗਰਸ ਸ਼ਾਹਕੋਟ, ਡਾ. ਅਰਵਿੰਦਰ ਸਿੰਘ ਰੂਪਰਾ, ਟਿੰਪੀ ਕੁਮਰਾ ਸੀਨੀਅਰ ਕਾਂਗਰਸੀ ਆਗੂ, ਮਾਸਟਰ ਜਤਿੰਦਰ ਪਾਲ ਸਿੰਘ ਬੱਲਾ, ਪ੍ਰਿੰਸੀਪਲ ਮਨਜੀਤ ਸਿੰਘ, ਤਰਲੋਕ ਸਿੰਘ ਰੂਪਰਾ, ਡਾ. ਨਰੇਸ਼ ਸੱਗੂ, ਸੋਨੂੰ ਮਿੱਤਲ, ਡਾ. ਰਾਜੇਸ਼ ਚੌਹਾਨ, ਖੁਸ਼ਦੀਪ ਸਿੰਘ ਧੰਜੂ, ਕੁਲਬੀਰ ਸਿੰਘ ਧੰਜੂ, ਅਵਤਾਰ ਸਿੰਘ ਖੁਰਪਾ, ਬਲਜਿੰਦਰ ਸਿੰਘ ਖਿੰਡਾ, ਰੂਪ ਲਾਲ ਸ਼ਰਮਾ, ਹਰਪਾਲ ਸਿੰਘ ਮੈਸਨ, ਭਿੰਦਾ ਸੁਨਿਆਰਾ, ਅਮਨਦੀਪ ਸੈਦਪੁਰੀ, ਮਨਜੀਤ ਸਿੰਘ ਸੈਦਪੁਰ, ਅੰਮ੍ਰਿਤ ਪਾਲ ਸਿੰਘ ਜੋਨਾ ਤੇ ਰਵੀਸ਼ ਗੋਇਲ ਆਦਿ ਮੌਜੂਦ ਸਨ।