ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਡਰੋਲੀ ਕਲਾਂ ਵਿਖੇ ਨਗਰ ਕੀਰਤਨ ਦਾ ਸਵਾਗਤ
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਡਰੋਲੀ ਕਲ੍ਹਾ ਵਿਖੇ ਨਗਰ ਕੀਰਤਨ ਦਾ ਸ਼ਰਧਾ ਪੂਰਵਕ ਸਵਾਗਤ
Publish Date: Wed, 05 Nov 2025 08:43 PM (IST)
Updated Date: Wed, 05 Nov 2025 08:46 PM (IST)

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਡਰੋਲੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਭਾਈ ਸੁੰਦਰ ਸਿੰਘ ਤੋਂ ਆਰੰਭ ਹੋਇਆ ਜੋ ਪੂਰੇ ਪਿੰਡ ਦੀ ਪਰਿਕਰਮਾਂ ਕਰਦੇ ਹੋਏ ਪਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਭਾਈ ਸੁੰਦਰ ਸਿੰਘ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਪੁੱਜਣ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਕਲ੍ਹਾ, ਸਮੂਹ ਕਮੇਟੀ ਮੈਂਬਰਾਂ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਤੇ ਗੁਰੂ ਦੇ ਪੰਜ ਪਿਆਰਿਆ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਪਾ ਕੇ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਸਜਾਏ ਗਏ ਦੀਵਾਨ ਦੌਰਾਨ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜੱਥੇ ਨੇ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੱਤਰ ਰਣਵੀਰ ਪਾਲ ਸਿੰਘ, ਮਾਸਟਰ ਸੁਰਜੀਤ ਸਿੰਘ, ਜਰਨੈਲ ਸਿੰਘ ਡਰੋਲੀ, ਜਸਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸਰਪੰਚ ਰਸ਼ਪਾਲ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ.ਰਣਧੀਰ ਸਿੰਘ ਰੰਧਾਵਾ, ਸੇਵਾ ਮੁਕਤ ਇੰਸਪੈਕਟਰ ਸਤਨਾਮ ਸਿੰਘ ਡਰੋਲੀ ਤੇ ਹੋਰ ਸੰਗਤਾਂ ਹਾਜ਼ਰ ਸਨ।