
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਖੁਸ਼ੀ ’ਚ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਸ੍ਰੀਮਾਨ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਣਾ ਸਦਕਾ ਤੇ ਸੰਤ ਬਾਬਾ ਜਰਨੈਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਖੁਸ਼ੀ ’ਚ ਹਫਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਤੇ ਭਾਈ ਹਰਜੀਤ ਸਿੰਘ ਨੇ ਰਸਭਿੰਨੀ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਧਾਰਮਿਕ ਸਮਾਗਮ ’ਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਗੁਰੂ ਘਰ ’ਚ ਸੇਵਾ ਕਰਨ ਵਾਲੇ ਦਾਨੀ ਵੀਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਉਕਾਰ ਸਿੰਘ, ਗੁਰਮੇਲ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।