- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਕਿਹਾ ਕਿ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣਾ ਉਨ੍ਹਾਂ ਲਈ ਸੌਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਰਬਾਰ ਆਪਸੀ ਭਾਈਚਾਰੇ, ਸ਼ਰਧਾ ਅਤੇ ਸਾਂਝੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜਿੱਥੇ ਹਰ ਵਰਗ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੁੰਦੇ ਹਨ।

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਨਤਮਸਤਕ ਹੋ ਕੇ ਕਿਹਾ ਕਿ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣਾ ਉਨ੍ਹਾਂ ਲਈ ਸੌਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਰਬਾਰ ਆਪਸੀ ਭਾਈਚਾਰੇ, ਸ਼ਰਧਾ ਅਤੇ ਸਾਂਝੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ, ਜਿੱਥੇ ਹਰ ਵਰਗ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੁੰਦੇ ਹਨ।
ਸੈਣੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਕਾਰ ਪਿਆਰ, ਸਾਂਝ ਅਤੇ ਭਾਈਚਾਰੇ ਦਾ ਰਿਸ਼ਤਾ ਸਦੀਆਂ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬੇ ਪਹਿਲਾਂ ਇੱਕੋ ਰਾਜ ਦਾ ਹਿੱਸਾ ਰਹੇ ਹਨ ਅਤੇ ਇਸ ਧਰਤੀ ਨੂੰ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਹੈ। ਗੁਰੂਆਂ ਵੱਲੋਂ ਦਿੱਤਾ ਮਨੁੱਖਤਾ, ਸੇਵਾ ਅਤੇ ਆਪਸੀ ਪਿਆਰ ਦਾ ਸੰਦੇਸ਼ ਅੱਜ ਵੀ ਲੋਕਾਂ ਨੂੰ ਜੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦੀ ਭਾਸ਼ਾ, ਸੱਭਿਆਚਾਰ ਅਤੇ ਪਰੰਪਰਾਵਾਂ ਵਿੱਚ ਡੂੰਘੀ ਸਾਂਝ ਹੈ ਅਤੇ ਇਹ ਰਿਸ਼ਤਾ ਹਮੇਸ਼ਾ ਮਜ਼ਬੂਤ ਰਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਵੀ ਵਿਕਾਸ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵਧੇ ਅਤੇ ਦੋਵੇਂ ਸੂਬੇ ਮਿਲ ਕੇ ਉੱਤਰੀ ਭਾਰਤ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾਉਣ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਕਿਸਾਨ ਭਲਾਈ, ਮਹਿਲਾ ਸਸ਼ਕਤੀਕਰਨ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।
ਅੰਤ ਵਿੱਚ ਸੈਣੀ ਨੇ ਦਰਬਾਰ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸੇਵਾ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ।