ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਗੁੰਡਾਗਰਦੀ ਦਾ ਨੰਗਾ ਨਾਚ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,
Publish Date: Fri, 27 Mar 2026 12:20 AM (IST)
Updated Date: Fri, 27 Mar 2026 12:23 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ :
ਸ਼ਹਿਰ ’ਚ ਗੈਂਗਵਾਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸ਼ਹੀਦ ਬਾਬੂ ਲਾਭ ਸਿੰਘ ਨਗਰ ਇਲਾਕੇ ਵਿਚ ਗੈਂਗਸਟਰਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਹਥਿਆਰਬੰਦ ਨੌਜਵਾਨਾਂ ਨੇ ਪਹਿਲਾਂ ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਗੋਲੀਆਂ ਚਲਾਈਆਂ ਤੇ ਬਾਅਦ ’ਚ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਕਈ ਗੋਲੀਆਂ ਵੀ ਚਲਾਈਆਂ। ਜ਼ਖਮੀ ਨੌਜਵਾਨ, ਜਿਸ ਦੀ ਪਛਾਣ ਕਾਲੀ ਵਜੋਂ ਹੋਈ ਹੈ, ਜੋ ਸ਼ਹੀਦ ਬਾਬੂ ਲਾਭ ਸਿੰਘ ਨਗਰ ਦਾ ਰਹਿਣ ਵਾਲਾ ਹੈ, ਨੂੰ ਹਸਪਤਾਲ ਲਿਜਾਇਆ ਗਿਆ ਹੈ। ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਹੋਏ ਝਗੜਾ ਕਿਸੇ ਗੈਂਗਵਾਰ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਾਲੀ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਜਦੋਂ ਉਸ 'ਤੇ ਅਚਾਨਕ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੁਆਂਢ ’ਚ ਪਹੁੰਚਣ 'ਤੇ ਹਮਲਾਵਰਾਂ ਨੇ ਪਹਿਲਾਂ ਗੋਲੀਆਂ ਚਲਾਈਆਂ ਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਕਾਲੀ 'ਤੇ ਹਮਲਾ ਕਰ ਦਿੱਤਾ। ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ।