
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਕੋਦਰ ਨੂੰ 2.85 ਕਰੋੜ ਤੇ ਨੂਰਮਹਿਲ ਨੂੰ 2.15 ਕਰੋੜ ਦੀਆਂ ਵਿਕਾਸ ਗਰਾਂਟਾਂ

ਕੈਪਸ਼ਨ : ਬਲਾਕ ਨਕੋਦਰ ਤੇ ਨੂਰਮਹਿਲ ਦੀਆਂ ਪੰਚਾਇਤਾਂ ਨੂੰ ਰਾਸ਼ੀ ਦੇ ਚੈੱਕ ਸੌਂਪਦੇ ਹੋਏ ਬੀਬੀ ਇੰਦਰਜੀਤ ਕੌਰ ਮਾਨ।
ਧੀਰਜ ਮਰਵਾਹਾ, ਪੰਜਾਬੀ ਜਾਗਰਣ
ਨਕੋਦਰ : ਹਲਕਾ ਨਕੋਦਰ ’ਚ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਤਹਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ ਗਏ। ਇਸ ਤਹਿਤ ਬਲਾਕ ਨਕੋਦਰ ਦੀਆਂ ਪੰਚਾਇਤਾਂ ਨੂੰ 2 ਕਰੋੜ 85 ਲੱਖ ਰੁਪਏ ਤੇ ਬਲਾਕ ਨੂਰਮਹਿਲ ਦੀਆਂ ਪੰਚਾਇਤਾਂ ਨੂੰ 2 ਕਰੋੜ 15 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਮਾਨ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਬੀਬੀ ਮਾਨ ਨੇ ਕਿਹਾ ਕਿ ਪਹਿਲਾਂ ਜਾਰੀ ਕੀਤੀਆਂ ਗਰਾਂਟਾਂ ਦੀ ਵਰਤੋਂ ਨਾ ਕਰਨ ਜਾਂ ਬਹੁਤ ਘੱਟ ਖਰਚ ਕਰਨ ਵਾਲੀਆਂ ਪੰਚਾਇਤਾਂ ਨੂੰ ਇਸ ਵਾਰ ਨਵੇਂ ਫੰਡ ਨਹੀਂ ਦਿੱਤੇ ਜਾਣਗੇ। ਜਦੋਂ ਤੱਕ ਪੰਚਾਇਤਾਂ ਪਹਿਲਾਂ ਮਿਲੇ ਫੰਡਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਨਹੀਂ ਕਰਦੀਆਂ, ਉਦੋਂ ਤੱਕ ਨਵੀਆਂ ਗਰਾਂਟਾਂ ਜਾਰੀ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਤੱਕ ਵਿਕਾਸ ਦਾ ਸਿੱਧਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ 5 ਕਰੋੜ ਰੁਪਏ ਦੀਆਂ ਇਨ੍ਹਾਂ ਗਰਾਂਟਾਂ ਨਾਲ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਸਥਾਨਕ ਲੋੜਾਂ ਨੂੰ ਪੂਰਾ ਕਰਨ ’ਚ ਮਦਦ ਮਿਲੇਗੀ। ਇਸ ਮੌਕੇ ਨਕੋਦਰ ਦੇ ਬੀਡੀਓ ਅਭੈ ਚੰਦਰ, ਨੂਰਮਹਿਲ ਦੇ ਬੀਡੀਓ ਅਸ਼ੋਕ ਕੁਮਾਰ, ਪੰਚਾਇਤ ਅਫ਼ਸਰ ਰਾਮ ਪ੍ਰਕਾਸ਼, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ, ਨੂਰਮਹਿਲ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ, ਮਾਰਕੀਟ ਕਮੇਟੀ ਨਕੋਦਰ ਦੇ ਚੇਅਰਮੈਨ ਜਸਬੀਰ ਸਿੰਘ ਧੰਜਲ, ਮਾਰਕੀਟ ਕਮੇਟੀ ਬਿਲਗਾ ਦੇ ਚੇਅਰਮੈਨ ਜਸਬੀਰ ਸਿੰਘ ਸੰਗੋਵਾਲ ਆਦਿ ਸਣੇ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।