- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜ ਅਕਤੂਬਰ ਨੂੰ ਸੰਗਰੂਰ ਵਿਖੇ ਨੰਬਰਦਾਰ ਕਰਨਗੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਰੈਲੀ - ਮੁੰਧ, ਹੇਅਰ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਅੱਖੋਂ-ਪਰੋਖੇ ਕਰਨ ਕਾਰਨ ਸਰਕਾਰ 2027 ਦੀਆਂ ਚੋਣਾਂ ’ਚ ਇਸ ਦਾ ਖਮਿਆਜਾ ਭੁਗਤਣ ਲਈ ਤਿਆਰ ਰਹੇ। ਇਹ ਵਿਚਾਰ ਅੱਜ ਤਹਿਸੀਲ ਦਫਤਰ ਵਿਖੇ ਹੋਈ ਇਕ ਮੀਟਿੰਗ ’ਚ ਸੰਬੋਧਨ ਕਰਦਿਆਂ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਕਹੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਵਾਰ ਮੁੱਖ ਮੰਤਰੀ ਭਗਵੰਤ ਮਾਨ ਤੇ ਅਨੇਕਾਂ ਕੈਬਨਿਟ ਮੰਤਰੀਆਂ ਨਾਲ ਮਿਲ ਕੇ 2022 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੀਤਾ ਵਾਅਦਾ ਯਾਦ ਕਰਵਾ ਚੁੱਕੇ ਹਾਂ ਪ੍ਰੰਤੂ ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਹੁਣ ਨੰਬਰਦਾਰਾਂ ਨੇ ਇਹ ਫੈਸਲਾ ਕਰ ਲਿਆ ਹੈ ਕਿ ਇਸ ਵਾਰ 2027 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੇ ਪੰਜਾਬ ’ਚ ਨੰਬਰਦਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤਹਿਤ ਪੰਜ ਅਕਤੂਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਸੰਗਰੂਰ ਵਾਲੀ ਕੋਠੀ ਅੱਗੇ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧੀ ਜਲੰਧਰ ਜਿਲੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਮੀਟਿੰਗਾਂ ਜਾਰੀ ਹਨ। ਇਸ ਮੌਕੇ ਰਾਜਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਦਿਹਾਤੀ, ਦਲਵੀਰ ਸਿੰਘ ਆਲੋਵਾਲ, ਸੁਖਦੇਵ ਸਿੰਘ ਦਰਗਾਬਾਦ, ਰਤਨ ਰਾਏ ਨਕੋਦਰ, ਸਰਵਣ ਸਿੰਘ ਬਾਠ, ਹਰਜਿੰਦਰ ਸਿੰਘ ਮੱਲੀਆਂ ਖੁਰਦ, ਬਲਵਿੰਦਰ ਸਿੰਘ ਧਾਲੀਵਾਲ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ ਨਗਲ ਜੀਵਨ,ਦੇਵ ਕੁਮਾਰ ਗਾਧਰਾਂ, ਗੁਰਮਿੰਦਰ ਸਿੰਘ ਨਕੋਦਰ, ਵਿਨੇ ਨਕੋਦਰ ਤੋਂ ਇਲਾਵਾ ਅਨੇਕਾਂ ਹਾਜ਼ਰ ਸਨ।