ਨਾਨਕਸ਼ਾਹੀ ਨਵਾਂ ਸਾਲ ਤੇ ਚੇਤਰ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਨਾਨਕਸ਼ਾਹੀ ਨਵਾਂ ਸਾਲ ਤੇ ਚੇਤਰ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Publish Date: Sun, 15 Mar 2026 08:03 PM (IST)
Updated Date: Sun, 15 Mar 2026 08:06 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਸਿੱਖ ਕੌਮ ਦਾ ਨਵਾਂ ਸਾਲ ਨਾਨਕਸ਼ਾਹੀ ਸੰਮਤ 558, ਪਹਿਲੀ ਚੇਤ ਦਾ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਮਨਾਇਆ ਗਿਆ। ਸਮਾਗਮ ’ਚ ਭਾਈ ਬ੍ਰਹਮ ਜੋਤ ਸਿੰਘ ਦੇ ਜਥੇ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਤੇ ਗਿਆਨੀ ਮਨਜੀਤ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਦੇ ਇਤਿਹਾਸ ਤੇ ਚੇਤ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਹਰਵਿੰਦਰ ਸਿੰਘ ਸੱਗੂ, ਐਡਵੋਕੇਟ ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।