ਪਿ੍ਰਤਪਾਲ ਸਿੰਘ, ਸ਼ਾਹਕੋਟ/ਮਲਸੀਆਂ : ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਟਰੱਸਟੀ ਰਾਮ ਮੂਰਤੀ, ਪਿੰ੍ਸੀਪਲ ਸੰਦੀਪ ਕੌਰ, ਵਾਈਸ ਪਿੰ੍ਸੀਪਲ ਨੇਹਾ ਸ਼ਰਮਾ, ਐਡਮਿਨ ਹੈੱਡ ਤੇਜਪਾਲ ਸਿੰਘ, ਸੀਨੀਅਰ ਵਿੰਗ ਕੋਆਰਡੀਨੇਟਰ ਨੇਹਾ ਭੱਲਾ ਤੇ ਅਧਿਆਪਕਾ ਪੂਨਮ ਤਲਵਾੜ ਦੀ ਅਗਵਾਈ ਹੇਠ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਨੌਵੀਂ ਜਮਾਤ ਦੀ ਰਵਨੀਤ ਕੌਰ, ਗੁਰਲੀਨ ਕੌਰ, ਸਿਮਰਨਦੀਪ ਕੌਰ, ਸੁਖਜੀਤ ਕੌਰ, ਨੈਨਸੀ ਤੇ ਕਿਰਨ ਨੇ ਬੱਚਿਆਂ ਨੂੰ ਵੋਟਿੰਗ ਪ੍ਰਕਿਰਿਆ ਤੇ ਭਾਰਤ ਦੇ ਲੋਕਤੰਤਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕਾਂ ਨੇ ਵੀ 18 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ। ਪਿੰ੍ਸੀਪਲ ਸੰਦੀਪ ਕੌਰ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਨੂੰ ਆਪਣੀ ਵੋਟ ਦੀ ਵਰਤੋਂ ਸਹੀ ਤਰੀਕੇ ਨਾਲ ਕਰਨੀ ਚਾਹੀਦੀ ਹੈ।