ਬਿਨਪਾਲਕੇ ਸਕੂਲ ’ਚ ਵੋਟਰ ਦਿਵਸ ਮਨਾਇਆ
ਬਿਨਪਾਲਕੇ ਸਕੂਲ ’ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
Publish Date: Tue, 27 Jan 2026 06:21 PM (IST)
Updated Date: Tue, 27 Jan 2026 06:22 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ (ਜ਼ਿਲ੍ਹਾ ਜਲੰਧਰ) ’ਚ ਪ੍ਰਿੰਸੀਪਲ-ਕਮ-ਸੈਕਟਰ ਅਫਸਰ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕਤੰਤਰ ਦੀ ਸਫ਼ਲਤਾ ਤੇ ਮਜ਼ਬੂਤੀ ਲਈ ਵੋਟਰ ਪ੍ਰਣ ਦੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ ਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਨਵੇਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਤੇ ਸਮੂਹ ਵੋਟਰਾਂ ਨੂੰ ਨਿਰਪੱਖ, ਨਿਡਰ ਤੇ ਜ਼ਿੰਮੇਵਾਰ ਵੋਟ ਪਾਉਣ ਲਈ ਜਾਗਰੂਕ ਕਰਨਾ ਹੈ। ਇਸ ਦੌਰਾਨ ਬੀਐੱਲਓ ਸੰਦੀਪ ਕੌਰ ਤੇ ਕਰਮਜੀਤ ਕੌਰ ਨੇ ਵੀ ਵੋਟਰ ਦਿਵਸ ਦੀ ਮਹੱਤਤਾ ’ਤੇ ਰੋਸ਼ਨੀ ਪਾਉਂਦਿਆਂ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੋਟਰ ਅਸ਼ਵਨੀ ਕੁਮਾਰ, ਸੁਖਦੇਵ ਰਾਜ, ਗੁਰਦੀਪ ਕੌਰ, ਸੁਖਵਿੰਦਰ ਸਿੰਘ, ਰਾਜਵਿੰਦਰ ਕੌਰ, ਦਿਲਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਸਿੰਘ ਸਮੇਤ ਸਕੂਲ ਦਾ ਅਧਿਆਪਕ ਵਰਗ ਤੇ ਸਟਾਫ ਹਾਜ਼ਰ ਸਨ।