ਫਾਰਮਾਸਿਊਟੀਕਲ ਵਪਾਰ ਦੇ ਨੁਮਾਇੰਦਿਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕੈਮਿਸਟਾਂ ਨੇ ਫਰੰਟਲਾਈਨ ਹੈਲਥਕੇਅਰ ਵਰਕਰਾਂ ਵਜੋਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਸੇਵਾ ਕੀਤੀ ਸੀ ਪਰ ਅੱਜ ਵਾਰ-ਵਾਰ ਸਬੂਤ ਦੇਣ ਦੇ ਬਾਵਜੂਦ ਵੀ ਪ੍ਰਸ਼ਾਸਨ ਆਨਲਾਈਨ ਦਵਾਈਆਂ ਦੀਆਂ ਨਾਜਾਇਜ਼ ਗਤੀਵਿਧੀਆਂ 'ਤੇ ਕੋਈ ਕਾਰਵਾਈ ਨਹੀਂ ਕਰ ਰਿਹਾ।

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਦੇ ਸੱਦੇ 'ਤੇ ਅੱਜ ਹੁਸ਼ਿਆਰਪੁਰ ਸਮੇਤ ਦੇਸ਼ ਭਰ ਵਿੱਚ ਕੈਮਿਸਟਾਂ ਅਤੇ ਡਰੱਗਿਸਟਾਂ ਵੱਲੋਂ ਇੱਕ ਰੋਜ਼ਾ ਸੰਕੇਤਕ ਹੜਤਾਲ ਕੀਤੀ ਗਈ। ਆਨਲਾਈਨ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ, ਬਿਨਾਂ ਪਰਚੀ ਦੇ ਹੋਮ ਡਿਲਿਵਰੀ ਅਤੇ ਵੱਡੀਆਂ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਭਾਰੀ ਛੋਟ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਸਾਰੇ ਕੈਮਿਸਟਾਂ ਨੇ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖੇ।
ਇਸ ਮੁਕੰਮਲ ਹੜਤਾਲ ਦੌਰਾਨ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਕੈਮਿਸਟ ਐਸੋਸੀਏਸ਼ਨ ਦੀਆਂ ਮੁੱਖ ਮੰਗਾਂ
ਕੋਵਿਡ ਕਾਲ ਦੀਆਂ ਸੇਵਾਵਾਂ ਨੂੰ ਵਿਸਾਰਿਆ ਗਿਆ
ਫਾਰਮਾਸਿਊਟੀਕਲ ਵਪਾਰ ਦੇ ਨੁਮਾਇੰਦਿਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕੈਮਿਸਟਾਂ ਨੇ ਫਰੰਟਲਾਈਨ ਹੈਲਥਕੇਅਰ ਵਰਕਰਾਂ ਵਜੋਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਸੇਵਾ ਕੀਤੀ ਸੀ ਪਰ ਅੱਜ ਵਾਰ-ਵਾਰ ਸਬੂਤ ਦੇਣ ਦੇ ਬਾਵਜੂਦ ਵੀ ਪ੍ਰਸ਼ਾਸਨ ਆਨਲਾਈਨ ਦਵਾਈਆਂ ਦੀਆਂ ਨਾਜਾਇਜ਼ ਗਤੀਵਿਧੀਆਂ 'ਤੇ ਕੋਈ ਕਾਰਵਾਈ ਨਹੀਂ ਕਰ ਰਿਹਾ।
ਜ਼ਿਲ੍ਹੇ 'ਚ 1300 ਦੁਕਾਨਾਂ ਰਹੀਆਂ ਮੁਕੰਮਲ ਬੰਦ
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂਰ (ਜੋ ਕਿ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਬੁਲਾਰੇ ਵੀ ਹਨ) ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਦੇ ਲਗਪਗ 1,300 ਹੋਲਸੇਲ ਅਤੇ ਰਿਟੇਲ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਅੱਧੀ ਰਾਤ ਤੋਂ ਹੀ ਬੰਦ ਰੱਖ ਕੇ ਇਸ ਹੜਤਾਲ ਨੂੰ ਸਫ਼ਲ ਬਣਾਇਆ।
ਇਸ ਅੰਦੋਲਨ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਅਤੇ ਆਲ ਇੰਡੀਆ ਫੈਡਰੇਸ਼ਨ ਆਫ਼ ਮੈਡੀਕਲ ਰਿਪ੍ਰੈਜ਼ੈਂਟੇਟਿਵਜ਼ ਐਸੋਸੀਏਸ਼ਨ ਵੱਲੋਂ ਵੀ ਭਰਵਾਂ ਸਮਰਥਨ ਮਿਲਿਆ। ਹੜਤਾਲ ਪੂਰੀ ਤਰ੍ਹਾਂ ਸ਼ਾਂਤਮਈ ਰਹੀ ਅਤੇ ਮਾਨਵਤਾ ਦੇ ਨਾਤੇ ਐਸੋਸੀਏਸ਼ਨ ਵੱਲੋਂ ਲੋੜਵੰਦ ਮਰੀਜ਼ਾਂ ਲਈ ਐਮਰਜੈਂਸੀ ਦਵਾਈਆਂ ਦੀ ਸਪਲਾਈ ਨੂੰ ਬਹਾਲ ਰੱਖਿਆ ਗਿਆ ਹੈ।