ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਮੁਠੱਡਾ
ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਰਾਣਾ ਮੁਠੱਡਾ
Publish Date: Thu, 09 Apr 2026 08:02 PM (IST)
Updated Date: Thu, 09 Apr 2026 08:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਭਾਕਿਯੂ ਦੁਆਬਾ ਮੁਠੱਡਾ ਕਲਾਂ ਦੇ ਸਰਕਲ ਪ੍ਰਧਾਨ ਹਰਮਿੰਦਰ ਸਿੰਘ ਰਾਣਾ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਸਾਖੀ, ਖਾਲਸਾ ਸਾਜਨਾ ਦਿਵਸ ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਦੇ ਪਵਿੱਤਰ ਮੌਕੇ ’ਤੇ ਸਾਨੂੰ ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਤੇ ਬਾਬਾ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰਦੇ ਹੋਏ ਸਮਾਜ ਸੇਵਾ ਦੇ ਕੰਮਾਂ ’ਚ ਹਿੱਸਾ ਲੈਣਾ ਸਮੇਂ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਦਾਜ ਦੇਣ ਦੀ ਪ੍ਰਥਾ ਨੂੰ ਛੱਡ ਕੇ ਆਪਣੇ ਬੱਚਿਆਂ ਨੂੰ ਉੱਚੀ ਸਿੱਖਿਆ ਦੇਣ ’ਤੇ ਧਿਆਨ ਦੇਣ। ਸਿੱਖਿਆ ਹੀ ਸਭ ਤੋਂ ਵੱਡਾ ਗਹਿਣਾ ਹੈ, ਜਿਸ ਨਾਲ ਧੀਆਂ ਵੀ ਪੁੱਤਰਾਂ ਦੇ ਬਰਾਬਰ ਉੱਚੀਆਂ ਡਿਗਰੀਆਂ ਹਾਸਲ ਕਰਕੇ ਪ੍ਰਸ਼ਾਸਨਿਕ ਅਹੁਦਿਆਂ ’ਤੇ ਬਿਰਾਜਮਾਨ ਹੋ ਸਕਦੀਆਂ ਹਨ ਤੇ ਆਪਣੇ ਮਾਪਿਆਂ ਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਦੀਆਂ ਹਨ।