- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਮਿਲਦੇ ਆਂ ਹੀ ਉਨਾਂ ਨੇ ਨਫ਼ਰਤ ਅਤੇ ਵੰਡਪਾਊ ਤਾਕਤਾਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਪਰਗਟ ਸਿੰਘ ਨੇ ਚਿਤਾਵਨੀ ਦਿੱਤੀ ਕਿ ਕੁਝ ਸ਼ਰਾਰਤੀ ਅਤੇ ਵੰਡਪਾਊ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਨਫ਼ਰਤ ਦੀ ਅੱਗ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।

ਤੇਜਿੰਦਰ ਕੌਰ ਥਿੰਦ, ਜਲੰਧਰ : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਸੂਬੇ ਦੇ ਮੌਜੂਦਾ ਹਾਲਾਤ ਅਤੇ ਸਮਾਜਿਕ ਤਾਣੇ-ਬਾਣੇ ਨੂੰ ਲੈ ਕੇ ਸਮੂਹ ਪੰਜਾਬੀਆਂ ਦੇ ਨਾਂ ਇੱਕ ਅਹਿਮ ਤੇ ਭਾਵੁਕ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ "ਪੰਜਾਬ ਵਸਦਾ ਗੁਰਾਂ ਦੇ ਨਾਮ" ਦੇ ਮਹਾਨ ਸੰਕਲਪ ਨੂੰ ਦੁਹਰਾਇਆ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ, ਏਕਤਾ ਅਤੇ ਸ਼ਾਂਤੀ ਬਣਾਏ ਰੱਖਣ 'ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਫੈਲਾਉਣ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦੀ ਲੋੜ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਮਿਲਦੇ ਆਂ ਹੀ ਉਨਾਂ ਨੇ ਨਫ਼ਰਤ ਅਤੇ ਵੰਡਪਾਊ ਤਾਕਤਾਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਪਰਗਟ ਸਿੰਘ ਨੇ ਚਿਤਾਵਨੀ ਦਿੱਤੀ ਕਿ ਕੁਝ ਸ਼ਰਾਰਤੀ ਅਤੇ ਵੰਡਪਾਊ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਅਤੇ ਨਫ਼ਰਤ ਦੀ ਅੱਗ ਲਗਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਤਾਕਤਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਰੇ ਵਰਗਾਂ ਨੂੰ ਆਪਸੀ ਮਤਭੇਦ ਭੁਲਾ ਕੇ ਇੱਕ ਮੰਚ 'ਤੇ ਆਉਣਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਾਸਿਆਂ ਅਤੇ ਸਰੋਤਾਂ 'ਤੇ ਕਬਜ਼ਾ ਕਰੀ ਬੈਠੇ ਧਾੜਵੀਆਂ ਤੋਂ ਸੂਬੇ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਸਾਨੂੰ ਆਪਣੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹੇ ਹੋਣਾ ਪਵੇਗਾ।
ਸਰਬਸਾਂਝੀਵਾਲਤਾ ਅਤੇ ਵਿਚਾਰਧਾਰਕ ਲੜਾਈ ਮਜ਼ਬੂਤ ਕਰਨ 'ਤੇ ਜ਼ੋਰ
ਪਰਗਟ ਸਿੰਘ ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੀ ਵਿਰਸੇ ਤੋਂ ਮਿਲੀ ਸਰਬਸਾਂਝੀਵਾਲਤਾ ਅਤੇ ਭਾਈਚਾਰਕ ਏਕਤਾ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਿਰਫ਼ ਸਿਆਸੀ ਹੀ ਨਹੀਂ, ਸਗੋਂ ਵਿਚਾਰਧਾਰਕ ਲੜਾਈ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ।
ਸਿਆਸੀ ਵਿਸ਼ਲੇਸ਼ਣ ਤੇ ਮਹੱਤਵ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੰਭਾਲਣ ਤੋਂ ਤੁਰੰਤ ਬਾਅਦ ਪਰਗਟ ਸਿੰਘ ਦਾ ਇਹ ਬਿਆਨ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇੱਕ ਅੰਤਰਰਾਸ਼ਟਰੀ ਹਾਕੀ ਖਿਡਾਰੀ ਅਤੇ ਬਿਨਾਂ ਕਿਸੇ ਵਿਵਾਦ ਵਾਲੇ ਨੇਤਾ ਵਜੋਂ ਉਨ੍ਹਾਂ ਦੀ ਪਛਾਣ ਕਾਂਗਰਸ ਪਾਰਟੀ ਲਈ ਨਵਾਂ ਉਤਸ਼ਾਹ ਲੈ ਕੇ ਆਈ ਹੈ।
ਉਨ੍ਹਾਂ ਦਾ ਇਹ ਬਿਆਨ ਦਰਸਾਉਂਦਾ ਹੈ ਕਿ ਉਹ ਪੰਜਾਬ ਦੇ ਬੁਨਿਆਦੀ ਮੁੱਦਿਆਂ, ਅਮਨ-ਕਾਨੂੰਨ ਅਤੇ ਭਾਈਚਾਰਕ ਸਾਂਝ ਨੂੰ ਆਪਣੀ ਪ੍ਰਾਥਮਿਕਤਾ ਬਣਾ ਰਹੇ ਹਨ।