- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਪੁਲਿਸ ਸਿਆਸੀ ਗਠਜੋੜ ਨੂੰ

-ਪੁਲਿਸ ਸਿਆਸੀ ਗਠਜੋੜ ਨੂੰ ਨੱਥ ਪਾਉਣ ਤੇ ਕਾਮਿਆਂ ’ਤੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ (ਆਈਸਾ) ਤੇ ਪੰਜਾਬ ਸਟੂਡੈਂਟਸ ਫੈੱਡਰੇਸ਼ਨ (ਪੀਐੱਸਐੱਫ) ਦੇ ਸਾਂਝੇ ਸੱਦੇ ’ਤੇ ਇੱਥੇ ਨੌਜਵਾਨਾਂ ਤੇ ਵਿਦਿਅਰਥੀਆਂ ਵੱਲੋਂ ਨੀਟ ਦੇ ਪੇਪਰ ਲੀਕ ਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਵਿਰੁੱਧ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ। ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਤੇ ਬਲਦੇਵ ਸਾਹਨੀ ਨੇ ਕੀਤੀ।
ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਵਿੱਤ ਸਕੱਤਰ ਐਡਵੋਕੇਟ ਅਜੈ ਫਿਲੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨੀਟ ਦਾ ਪੇਪਰ ਲੀਕ ਕਰਕੇ ਦੇਸ਼ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਜਿਸ ਕਾਰਨ ਕਈ ਵਿਦਿਆਰਥੀਆਂ ਨੇ ਆਤਮ-ਹੱਤਿਆ ਵੀ ਕੀਤੀ ਹੈ। ਇਸ ਨਾਲ ਭਾਜਪਾ ਸਰਕਾਰ ਦੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸਾਹਮਣੇ ਆ ਜਾਂਦੀ ਹੈ। ਅਜੈ ਫਿਲੌਰ ਨੇ ਕਿਹਾ ਕਿ ਕੁਝ ਕੁ ਗਿਣਤੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਪਹੁੰਚਾਉਣ ਦੀ ਨੀਤੀ ਕਾਰਨ ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਦਾ ਘਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਦੇਸ਼ ਦੇ ਕਰੋੜਾਂ ਨੌਜਵਾਨ, ਵਿਦਿਆਰਥੀਆਂ ਦੀਆਂ ਆਸਾਂ ਨਾਲ ਜੁੜੀ ਇਸ ਪ੍ਰੀਖਿਆ ’ਚ ਗੰਭੀਰ ਗੜਬੜੀਆਂ ਲਈ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਨਾਕਾਮੀ ਸਪੱਸ਼ਟ ਨਜ਼ਰ ਆ ਰਹੀ ਹੈ। ਅਜੈ ਨੇ ਕਿਹਾ ਕਿ ਇਹ ਗੰਭੀਰ ਸਵਾਲ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧ ਦੇ ਠੇਕੇ ਦਿੱਤੇ ਹਨ।
ਸਭਾ ਦੇ ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਯੂਨੀਅਨ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਸਭਾ ਦੇ ਤਹਿਸੀਲ ਸਕੱਤਰ ਸੁਨੀਲ ਭੈਣੀ ਨੇ ਕਿਹਾ ਕਿ ਪਟਿਆਲਾ ਵਿਚ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਉਪਰ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਅਦਾਰਿਆਂ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ ਤੇ ਖਾਲੀ ਪਈਆਂ ਸਰਕਾਰੀ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤੇ ਪੁਲਿਸ ਸਿਆਸੀ ਗਠਜੋੜ ਨੂੰ ਨੱਥ ਪਾਈ ਜਾਵੇ ਅਤੇ ਕਾਮਿਆਂ ਉਪਰ ਕੀਤੇ ਪਰਚੇ ਬਿਨਾਂ ਸ਼ਰਤ ਰੱਦ ਕੀਤੇ ਜਾਣ ਅਤੇ ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਾਰਸ ਚਾਵਲਾ, ਗੈਰੀ ਗਿੱਲ,ਸਾਭੀ ਫਿਲੌਰ, ਤਲਵਿੰਦਰ ਸਿੰਘ, ਤਰਜਿੰਦਰ ਧਾਲੀਵਾਲ, ਸੋਨੂੰ ਢੇਸੀ, ਸਚਿਨ, ਰਾਜ ਕਵੀ, ਗਗਨਦੀਪ ਗੱਗਾ, ਮਨੀ ਬਾਰਦੀ, ਗੋਗੀ ਬੇਗਮਪੁਰ, ਅਮਨ ਬਿਰਦੀ, ਜੱਸਾ ਫਿਲੌਰ, ਗਿੱਲ,ਹਨੀ ਅਟਵਾਲ ਆਦਿ ਵੀ ਹਾਜ਼ਰ ਸਨ।