
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ਮੁਕਾਬਲਿਆਂ ਵਿੱਚ ਨਹਿਰੂ ਗਾਰਡਨ ਸਕੂਲ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ
ਜ਼ਿਲ੍ਹਾ ਸਕੂਲ ਖੇਡਾਂ ਕਰਾਟੇ (ਲੜਕੀਆਂ) ਜੋ ਕਿ ਬੀਤੇ ਦਿਨੀਂ ਆਰੀਆ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਵਿਖੇ ਕਰਵਾਏ ਗਏ, ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਨਹਿਰੂ ਗਾਰਡਨ, ਜਲੰਧਰ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਮੈਡਲ ਜਿੱਤੇ।
ਜਾਣਕਾਰੀ ਦਿੰਦਿਆਂ ਸਕੂਲ ਦੇ ਖੇਡ ਇੰਚਾਰਜ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸੁਧੀਰ ਕੁਮਾਰ ਨੇ ਦੱਸਿਆ ਕਿ ਰੌਣਕ ਨੇ ਅੰਡਰ-19, 40 ਕਿੱਲੋ ਭਾਰ ਵਰਗ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ। ਸੁਨੇਹਾ ਨੇ ਅੰਡਰ-17, 40 ਕਿੱਲੋ ਭਾਰ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ। ਸੰਜਨਾ ਨੇ ਅੰਡਰ-17, 47 ਕਿਲੋ ਭਾਰ ਵਰਗ ’ਚ ਬ੍ਰਾਂਜ਼ ਮੈਡਲ ਜਿੱਤਿਆ। ਅੱਜ ਸਕੂਲ ਪਹੁੰਚਣ 'ਤੇ ਸਕੂਲ ਦੀ ਪ੍ਰਿੰਸੀਪਲ ਗੋਹਰੀਨਾ ਵੱਲੋਂ ਸਵੇਰ ਦੀ ਸਭਾ ਵਿੱਚ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਡ ਇੰਚਾਰਜ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸੁਧੀਰ ਕੁਮਾਰ ਅਤੇ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਜਸਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਟਾਫ ਮੈਂਬਰ ਸਾਹਿਬਾਨ ਨੇ ਵੀ ਖਿਡਾਰਨਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।