ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਬਲਾਕ ਪੱਧਰੀ ਖੇਡ ਮੇਲਾ
ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਬਲਾਕ ਪੱਧਰੀ ਖੇਡ ਮੇਲਾ
Publish Date: Fri, 05 Dec 2025 07:21 PM (IST)
Updated Date: Fri, 05 Dec 2025 07:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਹਿਰੂ ਯੁਵਾ ਕੇਂਦਰ ਵੱਲੋਂ ਸਕੂਲ ਆਫ ਐਮੀਨੈਂਸ ਲਾਡੋਵਾਲੀ ਰੋਡ ਵਿਖੇ ਬਲਾਕ ਪੱਧਰੀ ਖੇਡ ਮੇਲਾ ਕਰਵਾਇਆ ਗਿਆ। ਇਸ ਵਿਚ ਫੁੱਟਬਾਲ, ਬੈਡਮਿੰਟਨ, ਰੱਸਾਕੱਸ਼ੀ, ਲੌਂਗ ਜੰਪ,1600 ਮੀਟਰ ਦੌੜ, 800 ਮੀਟਰ ਦੌੜ ਲੜਕੀਆਂ ਆਦਿ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਖੇਡ ਭਾਵਨਾ ਨੂੰ ਪ੍ਰਫੁੱਲਿਤ ਕੀਤਾ। ਕੋਆਰਡੀਨੇਟਰ ਸੁਖਵਿੰਦਰ ਕੁਮਾਰ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਨੂੰ ਜਿੱਥੇ ਸਰੀਰਕ ਤੌਰ ’ਤੇ ਮਜ਼ਬੂਤੀ ਪ੍ਰਦਾਨ ਕਰਦੇ ਹਨ ਉੱਥੇ ਮਾਨਸਿਕ ਸੰਤੁਸ਼ਟੀ ਵੀ ਪ੍ਰਦਾਨ ਕਰਦੇ ਹਨ। ਜੇਤੂ ਵਿਦਿਆਰਥੀਆਂ ਨੂੰ ਯੂਵਾ ਕੇਂਦਰ ਵੱਲੋਂ ਮੈਡਲ ਤੇ ਟਰਾਫੀਆਂ ਪ੍ਰਦਾਨ ਕੀਤੀਆਂ ਗਈਆਂ। ਕੁਲਵਿੰਦਰ ਕੁਮਾਰ ਵੱਲੋਂ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ, ਜਸਵਿੰਦਰ ਸਿੰਘ, ਕੁਲਭੂਸ਼ਣ ਰਾਣਾ ਅਤੇ ਰੋਹਿਤ ਸਿੰਘ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।