- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਜੀਆਈ ਇਨਫਰਾ ਲਿਮਟਿਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਹਾਈਟਸ-2, 66 ਫੁੱਟ ਰੋਡ, ਜਲੰਧਰ ਵਿਖੇ ਏਜੀਆਈ ਅਰਬਾਨਾ ਦੇ ਸੁੰਦਰ ਢੰਗ ਨਾਲ ਸਜਾਏ ਗਲਾਸ ਹਾਊਸ ’ਚ ਕਰਵਾਇਆ। ਇਸ ਸਮਾਗਮ ’ਚ ਏਜੀਆਈ ਦੇ ਵੱਖ-ਵੱਖ ਰਿਹਾਇਸ਼ੀ ਪ੍ਰੋਜੈਕਟਾਂ ਜਿਵੇਂ ਜਲੰਧਰ ਹਾਈਟਸ-1, 2 ਤੇ 3, ਏਜੀਆਈ ਮੈਕਸੀਮਾ, ਸਮਾਰਟ ਹੋਮਜ਼, ਸਕਾਈ ਗਾਰਡਨ ਤੇ ਨੇੜਲੇ ਇਲਾਕਿਆਂ ਤੋਂ ਲਗਭਗ 8,000 ਲੋਕਾਂ ਨੇ ਸ਼ਮੂਲੀਅਤ ਕੀਤੀ। ਸਾਰਿਆਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਸਮਾਗਮ ਦੀ ਸ਼ੁਰੂਆਤ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਇਸ ਤੋਂ ਬਾਅਦ ਕੀਰਤਨ ਤੇ ਅਰਦਾਸ ਕੀਤੀ। ਸਾਰੀਆਂ ਧਾਰਮਿਕ ਰਸਮਾਂ ਸਿੱਖ ਰੀਤੀ-ਰਿਵਾਜਾਂ ਤੇ ਪੂਰੀ ਮਰਿਆਦਾ ਅਨੁਸਾਰ ਨਿਭਾਈਆਂ। ਅਰਦਾਸ ਤੋਂ ਬਾਅਦ ਸਾਰੀ ਸੰਗਤ ਲਈ ਗੁਰੂ ਕਾ ਲੰਗਰ ਵਰਤਾਇਆ। ਸਾਰੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਇਕੱਠੇ ਬੈਠ ਕੇ ਲੰਗਰ ਛਕਿਆ। ਇਹ ਗੁਰੂ ਨਾਨਕ ਦੇਵ ਜੀ ਦੀ ਬਰਾਬਰੀ ਤੇ ਮਿਲ-ਜੁਲ ਕੇ ਰਹਿਣ ਦੀ ਸਿੱਖਿਆ ਦਾ ਸੁਨੇਹਾ ਸੀ। ਏਜੀਆਈ ਇਨਫਰਾ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਆਪਣੇ ਪਰਿਵਾਰ ਸਮੇਤ ਇਸ ਸਮਾਗਮ ’ਚ ਸ਼ਾਮਲ ਹੋਏ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਪਿਆਰ, ਸ਼ਾਂਤੀ, ਬਰਾਬਰੀ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਦੁਨੀਆ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸੁਨੇਹਾ ਦਿੱਤਾ। ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣਾ ਚਾਹੀਦਾ ਹੈ, ਸਾਰਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਏਜੀਆਈ ਐਜੂਕੇਸ਼ਨਲ ਸੋਸਾਇਟੀ ਦੀ ਚੇਅਰਪਰਸਨ ਸਲਵਿੰਦਰਜੀਤ ਕੌਰ ਨੇ ਵੀ ਇਸ ਪਵਿੱਤਰ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਹਰ ਇਨਸਾਨ ਲਈ ਬਹੁਤ ਜ਼ਰੂਰੀ ਹਨ। ਸਾਨੂੰ ਪਿਆਰ, ਦਇਆ, ਨਿਮਰਤਾ ਤੇ ਸਾਰਿਆਂ ਦੇ ਸਤਿਕਾਰ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਸਮਾਗਮ ਦੀ ਸਮਾਪਤੀ ਅਰਦਾਸ ਤੇ ਗੁਰੂ ਕੇ ਲੰਗਰ ਨਾਲ ਹੋਈ। ਇਸ ਮੌਕੇ ਪਿਆਰ, ਸ਼ਾਂਤੀ, ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ।