ਹਵਨ ਯੱਗ ਨਾਲ ਸੇਂਟ ਮਨੂੰਜ਼ ਸਕੂਲ ’ਚ ਨਵਾਂ ਸੈਸ਼ਨ ਸ਼ੁਰੂ
ਹਵਨ ਯੱਗ ਨਾਲ ਸੇਂਟ ਮਨੂੰਜ਼ ਸਕੂਲ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
Publish Date: Wed, 01 Apr 2026 07:45 PM (IST)
Updated Date: Wed, 01 Apr 2026 07:49 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ’ਚ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਹਵਨ ਯੱਗ ਕਰਵਾਇਆ ਗਿਆ। ਇਹ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ, ਸੈਕਟਰੀ ਸੁਲਕਸ਼ਨ ਜਿੰਦਲ, ਵਿੱਤ ਸਕੱਤਰ ਚੰਦਰ ਮੋਹਨ ਅਗਰਵਾਲ, ਫਾਊਂਡਰ ਮੈਂਬਰ ਵਿਨੋਦ ਬਾਂਸਲ, ਮੁੱਖ ਸਲਾਹਕਾਰ ਤੇ ਫਾਊਂਡਰ ਮੈਂਬਰ ਸੀਏ ਤਰਸੇਮ ਅਗਰਵਾਲ, ਪ੍ਰਿੰਸੀਪਲ ਰੀਤੂ ਪਾਠਕ, ਪ੍ਰਸ਼ਾਸ਼ਕ ਪ੍ਰਦੀਪ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਮੋਨਿਕਾ ਵਾਧਵਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਹਵਨ ਯੱਗ ਵਿਚ ਮੁੱਖ ਯਜਮਾਨ ਵਜੋਂ ਸੀਏ ਤਰਸੇਮ ਅਗਰਵਾਲ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਅਗਰਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ, ਪੀਐੱਮਏ ਮੈਂਬਰ ਤੇ ਵਿਦਿਆਰਥੀਆਂ ਦੇ ਮਾਪੇ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਹਵਨ ਦੀ ਸਮਾਪਤੀ ਉਪਰੰਤ ਛੋਟੀਆਂ ਬੱਚੀਆਂ ਦਾ ਕੰਜਕਾਂ ਦੇ ਰੂਪ ਵਿਚ ਪੂਜਨ ਕੀਤਾ ਗਿਆ ਤੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮਗਰੋਂ ਆਈਆਂ ਹੋਈਆਂ ਸੰਗਤਾਂ ਅਤੇ ਬੱਚਿਆਂ ’ਚ ਪ੍ਰਸ਼ਾਦ ਵੰਡਿਆ ਗਿਆ। ਪ੍ਰਿੰਸੀਪਲ ਰੀਤੂ ਪਾਠਕ ਨੇ ਹਵਨ ’ਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ‘ਤੇ ਵਧਾਈ ਦਿੱਤੀ ਤੇ ਬੱਚਿਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।