- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਵਿੱਚ ਨਵੇ ਮੁਹੱਲਾ ਕਲੀਨਿਕ ਖੋਲ੍ਹਣ ਦੇ ਐਲਾਨ- ਬੀਬੀ ਇੰਦਰਜੀਤ ਕੌਰ ਮਾਨ

ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਪੰਜਾਬ ਸਰਕਾਰ ਵੱਲੋਂ ਸੂਬੇ ’ਚ 333 ਨਵੇਂ ਪਿੰਡ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬੇ ਵਿੱਚ ਹੋਰ 333 ਨਵੇਂ ਕਲੀਨਿਕ ਖੋਲ੍ਹਣ ਦੇ ਐਲਾਨ ਕਰ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਸੂਬੇ ’ਚ ਇਸ ਵੇਲੇ 258 ਪਿੰਡ ਕਲੀਨਿਕ ਚੱਲ ਰਹੇ ਹਨ। ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ’ਚ ਐੱਮਆਰਆਈ ਤੇ ਸੀਟੀ ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਸਿਹਤ ਦੇ ਖੇਤਰ ਵਿਚ ਇਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਹਲਕਾ ਨਕੋਦਰ ਅਧੀਨ ਪਿੰਡ ਔਜਲਾ ਪਿੰਡ ਕਲੀਨਿਕ ਤੋਂ ਸਥਾਨਕ ਲੋਕਾਂ ਨੂੰ ਲਾਭ ਮਿਲ ਰਿਹਾ ਹੈ ਜਦੋਂ ਕਿ ਪਿੰਡ ਖੀਵਾ ਤੇ ਪਿੰਡ ਗੋਰਸੀਆਂ ਪੀਰਾਂ ’ਚ ਇਹ ਸਹੂਲਤ ਲੋਕਾਂ ਨੂੰ ਜਲਦ ਦਿੱਤੀ ਜਾਵੇਗੀ। ਬੀਬੀ ਮਾਨ ਨੇ ਕਿਹਾ ਕਿ ਪਿੰਡ ਕਲੀਨਿਕਾਂ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਜ਼ਰੂਰੀ ਦਵਾਈਆਂ ਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲੱਬਧਤਾ ਸਰਕਾਰ ਵੱਲੋਂ ਯਕੀਨੀ ਬਣਾਈ ਜਾਵੇਗੀ।