ਪੰਜਾਬ 'ਚ ਨਵੀਂ ਸਿਆਸੀ ਜੋੜੀ ਦੇ ਚਰਚੇ: ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੂੰ ਮਿਲੇ ਸ਼ੀਤਲ ਅੰਗੁਰਾਲ; ਬੋਲੇ- 2027 'ਚ ਪੰਜਾਬ 'ਚ ਖਿੜੇਗਾ ਕਮਲ
ਅੱਜ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਪੰਜਾਬ ਦੀ ਨਾਕਾਮ ਸਰਕਾਰ, ਸੂਬੇ 'ਚ ਵਿਗੜ ਚੁੱਕੀ ਕਾਨੂੰਨ-ਵਿਵਸਥਾ ਅਤੇ ਵਪਾਰੀਆਂ ਤੇ ਦੁਕਾਨਦਾਰਾਂ 'ਚ ਬਣੇ ਡਰ ਦੇ ਮਾਹੌਲ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਵੀ ਸਾਂਝੇ ਕੀਤੇ।
Publish Date: Wed, 10 Jun 2026 01:12 PM (IST)
Updated Date: Wed, 10 Jun 2026 01:15 PM (IST)

ਜਲੰਧਰ/ਚੰਡੀਗੜ੍ਹ - ਅੱਜ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਪੰਜਾਬ ਦੀ ਨਾਕਾਮ ਸਰਕਾਰ, ਸੂਬੇ 'ਚ ਵਿਗੜ ਚੁੱਕੀ ਕਾਨੂੰਨ-ਵਿਵਸਥਾ ਅਤੇ ਵਪਾਰੀਆਂ ਤੇ ਦੁਕਾਨਦਾਰਾਂ 'ਚ ਬਣੇ ਡਰ ਦੇ ਮਾਹੌਲ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਉਨ੍ਹਾਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦਾ ਬੇਦਾਗ, ਹੱਸਮੁੱਖ ਅਤੇ ਮਿਲਣਸਾਰ ਸੁਭਾਉ ਹਰ ਪੰਜਾਬੀ ਦਾ ਦਿਲ ਜਿੱਤ ਲਵੇਗਾ। ਉਨ੍ਹਾਂ ਕਿਹਾ ਕਿ ਆਪਣੇ ਵਪਾਰਕ ਅਤੇ ਰਾਜਨੀਤਿਕ ਜੀਵਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਹਰ ਗਰੀਬ ਅਤੇ ਲੋੜਵੰਦ ਵਿਅਕਤੀ ਦੀ ਮਦਦ ਕੀਤੀ ਹੈ ਅਤੇ ਹਮੇਸ਼ਾ ਨਿੱਜੀ ਸਵਾਰਥ ਤੋਂ ਉੱਪਰ ਉੱਠ ਕੇ ਲੋਕ ਸੇਵਾ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਮਾਜ ਦੇ ਹਰ ਵਰਗ 'ਚ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ। ਇਸ ਨਾਲ ਹਰ ਪਿੰਡ, ਹਰ ਸ਼ਹਿਰ ਅਤੇ ਹਰ ਪੱਧਰ ਦੇ ਸਰਕਾਰੀ ਕਰਮਚਾਰੀਆਂ 'ਚ ਵੀ ਭਾਜਪਾ ਪ੍ਰਤੀ ਵਿਸ਼ਵਾਸ ਵਧਿਆ ਹੈ ਕਿ ਹੁਣ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਕੇਵਲ ਭਾਜਪਾ ਹੀ ਕਰ ਸਕਦੀ ਹੈ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ, ਅੱਗੇ ਵਧਾਉਣ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਭਾਜਪਾ ਇੱਕ ਮਜ਼ਬੂਤ ਅਤੇ ਬਿਹਤਰ ਵਿਕਲਪ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਵਲ ਸਿੰਘ ਢਿੱਲੋਂ ਦੀ ਜੋੜੀ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਦਾ ਸਭ ਤੋਂ ਮਜ਼ਬੂਤ ਵਿਕਲਪ ਬਣ ਕੇ ਉਭਰੇਗੀ ਅਤੇ 2027 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਏਗੀ।