- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਾਟਰ ਸਪਲਾਈ ਰਿਕਵਰੀ ਯੂਨੀਅਨ ਨੂੰ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਨਵੀਂ ਭਰਤੀ ਕੀਤੀ ਜਾਵੇਗੀ।

ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਾਟਰ ਸਪਲਾਈ ਰਿਕਵਰੀ ਯੂਨੀਅਨ ਨੂੰ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਨਵੀਂ ਭਰਤੀ ਕੀਤੀ ਜਾਵੇਗੀ। ਉਕਤ ਭਰੋਸਾ ਮੰਤਰੀ ਨੇ ਰਿਕਵਰੀ ਸਟਾਫ ਨਾਲ ਮੁਲਾਕਾਤ ਦੌਰਾਨ ਦਿੱਤਾ। ਮੁਲਾਕਾਤ ਦੌਰਾਨ ਰਿਕਵਰੀ ਸਟਾਫ ਯੂਨੀਅਨ ਦੇ ਪ੍ਰਧਾਨ ਹਰਜੀਤ ਕੁਮਾਰ ਬੌਬੀ, ਚੇਅਰਮੈਨ ਰਜਿੰਦਰ ਸੱਭਰਵਾਲ, ਮੀਤ ਪ੍ਰਧਾਨ ਯੋਗੇਸ਼ ਸ਼ਰਮਾ ਤੇ ਸਕੱਤਰ ਸੰਜੀਵ ਮੋਦਗਿਲ, ਛੋਟਾ ਰਾਜੂ, ਵਿੱਕੀ ਗਿੱਲ, ਬੋਨੀ, ਰਾਹੁਲ ਸੱਭਰਵਾਲ ਤੇ ਲੱਕੀ ਆਦਿ ਮੌਜੂਦ ਸਨ। ਇਸ ਦੌਰਾਨ ਰਿਕਵਰੀ ਸਟਾਫ ਨੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਜਿਸ 'ਤੇ ਉਨ੍ਹਾਂ ਨੇ ਕਿਹਾ ਕਿ ਮੁਸ਼ਕਲਾਂ ਦਾ ਹੱਲ ਵੀ ਛੇਤੀ ਹੀ ਕੀਤਾ ਜਾਵੇਗਾ।