ਲਗਨ ਨਾਲ ਪੜ੍ਹਨ ਲਈ ਕੀਤਾ ਪ੍ਰੇਰਿਤ
ਦਿਵਿਆ ਜਯੋਤੀ ਸਕੂਲ ਵਿਖੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਆਰੰਭਤਾ
Publish Date: Wed, 01 Apr 2026 08:09 PM (IST)
Updated Date: Wed, 01 Apr 2026 08:13 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ’ਚ ਨਵੇਂ ਵਿਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਪਾਠ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਿੰਪਲ ਗੁਪਤਾ ਤੇ ਕੋਆਰਡੀਨੇਟਰ ਮਾਨਸੀ ਬਾਂਸਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਨਵੇਂ ਵਿਦਿਅਕ ਸੈਸ਼ਨ ਦੀ ਆਰੰਭਤਾ ‘ਤੇ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਵੇਂ ਸੈਸ਼ਨ ਵਿੱਚ ਆਪਣੀ ਪੜ੍ਹਾਈ ਪੂਰੀ ਲਗਨ, ਮਿਹਨਤ ਅਤੇ ਧਿਆਨ ਲਗਾ ਕੇ ਕਰਨ। ਸਿੱਖਿਆ ਹੀ ਇੱਕ ਅਜਿਹਾ ਮਾਧਿਅਮ ਹੈ, ਜਿਸ ਨਾਲ ਬੱਚੇ ਆਪਣੇ ਜੀਵਨ ਦੇ ਟੀਚਿਆਂ ਨੂੰ ਹਾਸਲ ਕਰ ਸਕਦੇ ਹਨ ਅਤੇ ਸਮਾਜ ਵਿਚ ਇਕ ਚੰਗਾ ਮੁਕਾਮ ਬਣਾ ਸਕਦੇ ਹਨ। ਇਸ ਮੌਕੇ ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਮੈਡਮ ਪੂਨਮ, ਸਿਮੀ, ਰਜਿੰਦਰ ਕੌਰ, ਸ਼ਰਨਜੀਤ ਕੌਰ, ਪਰਮਿੰਦਰ ਕੌਰ, ਮਨਜਿੰਦਰ ਕੌਰ, ਅਜਿੰਦਰ ਕੌਰ, ਸੁਰਭੀ, ਜੋਤੀ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।