ਨਵ ਨਿਯੁਕਤ ਮੁੱਖ ਸੇਵਾਦਾਰ ਓਬਰਾਏ ਤੇ ਸਰਪ੍ਰਸਤ ਮੱਕੜ ਨੇ ਚਾਰਜ ਸੰਭਾਲਿਆ
ਨਵ ਨਿਯੁਕਤ ਮੁੱਖ ਸੇਵਾਦਾਰ ਉਬਰਾਏ ਤੇ ਸਰਪ੍ਰਸਤ ਮੱਕੜ ਨੇ ਰਸਮੀ ਤੌਰ ’ਤੇ ਚਾਰਜ ਸੰਭਾਲਿਆ
Publish Date: Mon, 05 Jan 2026 06:44 PM (IST)
Updated Date: Tue, 06 Jan 2026 04:06 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੇ ਨਵ-ਨਿਯੁਕਤ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਓਬਰਾਏ ਤੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਨੇ ਰਸਮੀ ਤੌਰ ’ਤੇ ਚਾਰਜ ਸੰਭਾਲ ਲਿਆ। ਇਸ ਮੌਕੇ ਜਪੁਜੀ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਤੌਰ ’ਤੇ ਪਾਠ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਕੰਵਲਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਖਜਾਨਚੀ, ਮਨਜੀਤ ਸਿੰਘ ਠਕੁਰਾਲ ਸੀਨੀ. ਮੀਤ ਪ੍ਰਧਾਨ, ਪਰਮਜੀਤ ਸਿੰਘ ਕਾਨਪੁਰੀ ਮੀਤ ਪ੍ਰਧਾਨ, ਪਰਮਜੀਤ ਸਿੰਘ ਪਹਿਲਵਾਨ, ਭੁਪਿੰਦਰ ਸਿੰਘ ਭਿੰਦਾ, ਰਵਿੰਦਰ ਸਿੰਘ ਖੁਰਾਣਾ, ਹਰਦੀਪ ਸਿੰਘ ਮੱਲੀ, ਹਰਜੀਤ ਸਿੰਘ ਕਾਹਲੋ, ਮਨਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ ਲੈਂਡਲਾਰਡ, ਹਰਜਿੰਦਰ ਸਿੰਘ ਲੈਂਡਲਾਰਡ, ਇਕਬਾਲ ਸਿੰਘ ਅਨੇਜਾ, ਸਰਬਜੀਤ ਸਿੰਘ ਬਰਾੜ, ਦਵਿੰਦਰ ਸਿੰਘ ਰਹੇਜਾ, ਪਰਮਿੰਦਰ ਸਿੰਘ ਓਬਰਾਏ, ਹਰਜੋਤ ਸਿੰਘ ਬਰਾੜ, ਸਤਜੋਤ ਸਿੰਘ ਬਰਾੜ, ਗੁਰਵਿੰਦਰ ਸਿੰਘ, ਰਵਿੰਦਰ ਸਿੰਘ ਬਵੇਜਾ, ਹਰਪਾਲ ਸਿੰਘ ਚੱਢਾ, ਨੌਜਵਾਨ ਸਭਾ ਦੇ ਗਗਨਦੀਪ ਸਿੰਘ ਗੱਗੀ ਪ੍ਰਧਾਨ, ਇਸਤਰੀ ਸਤਿਸੰਗ ਸੰਗ ਸਭਾ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਓਬਰਾਏ ਤੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਤਨਦੇਹੀ ਨਾਲ ਸੇਵਾ ਨਿਭਾਉਣਗੇ।