ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ
Publish Date: Thu, 08 Oct 2026 09:19 PM (IST)
Updated Date: Thu, 08 Oct 2026 09:20 PM (IST)
-ਪਦਮ ਸ੍ਰੀ ਸੰਤ ਨਿਰੰਜਨ ਦਾਸ ਮਹਾਰਾਜ ਤੋਂ ਲਿਆ ਅਸ਼ੀਰਵਾਦ ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਵੀਰਵਾਰ ਸ਼ਾਮ ਕਰੀਬ 6:30 ਵਜੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਡੇਰਾ ਸੱਚਖੰਡ ਬੱਲਾਂ ਪਹੁੰਚਣ ’ਤੇ ਪਰਗਟ ਸਿੰਘ ਨੇ ਸਭ ਤੋਂ ਪਹਿਲਾਂ ਬ੍ਰਹਮਲੀਨ 108 ਸੰਤ ਸਰਵਣ ਦਾਸ ਮਹਾਰਾਜ ਦੀ ਪ੍ਰਤਿਮਾ ਅੱਗੇ ਨਤਮਸਤਕ ਹੋ ਕੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਉਪਰੰਤ ਉਨ੍ਹਾਂ ਸਮੇਤ ਕਾਂਗਰਸੀ ਆਗੂਆਂ ਨੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਮੱਥਾ ਟੇਕਿਆ ਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ, ਲਾਡੀ ਸ਼ੇਰੋਵਾਲੀਆ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਰਾਜਿੰਦਰ ਬੇਰੀ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਹਲਕਾ ਕਰਤਾਰਪੁਰ ਦੇ ਕਾਂਗਰਸੀ ਇੰਚਾਰਜ ਰਜਿੰਦਰ ਸਿੰਘ, ਕਾਂਗਰਸ ਮਹਿਲਾ ਆਗੂ ਜਸਲੀਨ ਸੇਠੀ ਤੇ ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਸਮੇਤ ਹੋਰ ਆਗੂ ਹਾਜ਼ਰ ਸਨ। ਪਦਮ ਸ੍ਰੀ ਸੰਤ ਨਿਰੰਜਨ ਦਾਸ ਮਹਾਰਾਜ ਵੱਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਅਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਡੇਰਾ ਟਰੱਸਟੀ ਮੈਨੇਜਰ ਧਰਮਪਾਲ ਸਿੰਮਕ, ਟਰੱਸਟੀ ਨਿਰੰਜਨ ਚੀਮਾ, ਸੇਵਾਦਾਰ ਹਰਦੇਵ ਦਾਸ, ਬਰਿੰਦਰ ਦਾਸ ਬੱਬੂ, ਸ਼ਾਮ ਲਾਲ, ਬੀਈਈਓ ਮਾਸਟਰ ਬੀਕੇ ਮੇਹਿਮੀ, ਸਾਬਕਾ ਸਰਪੰਚ ਬਾਬਾ ਸੁਖਦੇਵ ਸਿੰਘ ਸੁੱਖੀ, ਸੰਸਾਰ ਚੰਦ ਬਿਆਸ, ਸਾਬਕਾ ਸਰਪੰਚ ਰੇਸ਼ਮ ਸਿੰਘ ਰਾਓਵਾਲੀ, ਸਾਬਕਾ ਸਰਪੰਚ ਓਂਕਾਰ ਸਿੰਘ ਮੰਨਣ, ਪੰਚ ਹੁਸਨ ਲਾਲ, ਬਲਵੰਤ ਸਿੰਘ ਕਾਲਾ ਬਾਹੀਆਂ, ਕੁਲਦੀਪ ਕੁਮਾਰ ਦੀਪਾ ਸਰਪੰਚ ਨੂਰਪੁਰ, ਜਥੇਦਾਰ ਗੁਰਬਖਸ਼ ਸਿੰਘ ਨੌਂਗੱਜਾ, ਪ੍ਰਗਟ ਸਿੰਘ ਸੰਘਵਾਲ, ਮਾਸਟਰ ਲੈਂਹਿਬਰ ਰਾਮ ਤੇ ਅਮਰਜੀਤ ਸ਼ੇਰਾ ਆਦਿ ਹਾਜ਼ਰ ਸਨ।