ਇੰਡੋ-ਸਵਿਸ ਸਕੂਲ ’ਚ ਅੰਤਰਰਾਸ਼ਟਰੀ ਵਣ ਦਿਵਸ ਮਨਾਇਆ
ਇੰਡੋ ਸਵਿਸ ਸਕੂਲ ਵਿਖੇ ‘ਅੰਤਰਰਾਸ਼ਟਰੀ ਵਣ- ਦਿਵਸ’ ਮਨਾਇਆ
Publish Date: Sun, 22 Mar 2026 07:25 PM (IST)
Updated Date: Sun, 22 Mar 2026 07:28 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ ਮੱਲ੍ਹੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਸਵੇਰ ਦੀ ਪ੍ਰਾਥਨਾ ਸਭਾ ’ਚ ਅੰਤਰਰਾਸ਼ਟਰੀ ਵਣ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਇਕ ਐਕਟ ਰਾਹੀਂ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕੁਦਰਤ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਵਣਾਂ ਦੀ ਰੱਖਿਆ ਸਬੰਧੀ ਭਾਸ਼ਣ, ਕਵਿਤਾਵਾਂ ਤੇ ਨਾਅਰੇ ਪੇਸ਼ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਵਣ ਸਾਡੀ ਧਰਤੀ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਇਹ ਸਾਨੂੰ ਆਕਸੀਜਨ ਪ੍ਰਦਾਨ ਕਰਦੇ ਹਨ ਤੇ ਵਾਤਾਵਰਣ ਨੂੰ ਸਾਫ਼ ਰੱਖਦੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਣ ਸਾਡੀ ਜ਼ਿੰਦਗੀ ਦਾ ਅਹਿਮ ਤੇ ਅਤੁੱਟ ਹਿੱਸਾ ਹਨ ਤੇ ਇਹ ਧਰਤੀ ਦੇ ਸੰਤੁਲਨ ਨੂੰ ਬਣਾਈ ਰੱਖਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਅੱਜ ਵਣਾਂ ਦੀ ਰੱਖਿਆ ਨਹੀਂ ਕਰਾਂਗੇ ਤਾਂ ਭਵਿੱਖ ’ਚ ਸਾਨੂੰ ਗੰਭੀਰ ਪ੍ਰਕਿਰਤਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਇਹ ਵੀ ਕਿਹਾ ਕਿ ਹਰ ਵਿਦਿਆਰਥੀ ਘੱਟੋ-ਘੱਟ ਇਕ ਰੁੱਖ ਲਗਾਏ ਤੇ ਉਸ ਦੀ ਦੇਖਭਾਲ ਕਰੇ। ਪ੍ਰਿੰਸੀਪਲ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਇਸ ਲਈ ਸਾਨੂੰ ਮਿਲਜੁਲ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਵਣਾਂ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਵਿਦਿਆਰਥੀ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ’ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਧਦੀ ਹੈ ਤੇ ਉਹ ਭਵਿੱਖ ’ਚ ਇਕ ਜ਼ਿੰਮੇਵਾਰ ਨਾਗਰਿਕ ਬਣਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪ੍ਰਕਿਰਤੀ ਪ੍ਰਤੀ ਜਾਗਰੂਕ ਕਰਨ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦਾ ਰਹੇਗਾ।