‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਤਹਿਤ ਵਿਸ਼ਾਲ ਮੀਟਿੰਗ
“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਨਾਲ” ਮੁਹਿੰਮ ਤਹਿਤ ਵਿਸ਼ਾਲ ਮੀਟਿੰਗ ਕਰਵਾਈ
Publish Date: Sun, 05 Apr 2026 08:26 PM (IST)
Updated Date: Mon, 06 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਆਮ ਆਦਮੀ ਪਾਰਟੀ ਵੱਲੋਂ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ” ਮੁਹਿੰਮ ਤਹਿਤ ਗੁਰਾਇਆ ਵਿਖੇ ਇਕ ਵਿਸ਼ਾਲ ਖੁੱਲ੍ਹੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੌਰਾਨ ਪਿਛਲੇ ਚਾਰ ਸਾਲਾਂ ’ਚ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ’ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਪ੍ਰਦੀਪ ਦੁੱਗਲ, ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ, ਸੰਗਠਨ ਇੰਚਾਰਜ ਸੰਜੇ ਅਟਵਾਲ, ਟਰੇਡ ਵਿੰਗ ਚੇਅਰਮੈਨ ਗੁਰਵਿੰਦਰ ਨੌਰਾ, ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੋਸ਼ਨ ਲਾਲ ਰੋਸ਼ੀ, ਜ਼ਿਲ੍ਹਾ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ ਤੇ ਹਲਕਾ ਮੀਡੀਆ ਇੰਚਾਰਜ ਮਨਦੀਪ ਸਿੰਘ ਸ਼ਾਹਪੁਰ ਸਮੇਤ ਹੋਰ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚਾਰ ਸਾਲਾਂ ’ਚ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਲੋਕਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਲੋਕਾਂ ਨੇ ਸਰਕਾਰ ਦੇ ਕੰਮਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਭਵਿੱਖ ’ਚ ਹੋਰ ਬਿਹਤਰ ਕੰਮਾਂ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਾਰਟੀ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਲੋਕਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਸਹੀ ਜਾਣਕਾਰੀ ਪਹੁੰਚਾਈ ਜਾ ਸਕੇ।