- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਜਿੰਦਰ ਸਿੰਘ ਭਰਜਾਣਾ ਨੂੰ ‘ਰਤਨ ਪੰਜਾਬ’ ਐਵਾਰਡ ਨਾਲ ਕੀਤਾ ਸਨਮਾਨਿਤ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਪੰਜਾਬੀ ਜਾਗਰਣ ਵੱਲੋਂ ਪਿਛਲੇ ਦਿਨੀਂ ਕਰਵਾਏ ਵਿਸ਼ੇਸ਼ ‘ਰਤਨ ਪੰਜਾਬ ਦੇ’ ਐਵਾਰਡ ਸਮਾਰੋਹ ਦੌਰਾਨ ਰਜਿੰਦਰ ਸਿੰਘ ਭਰਜਾਣਾ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਸਮਾਜਿਕ ਯੋਗਦਾਨ ਲਈ ਸਨਮਾਨਿਤ ਕੀਤਾ ਜਾਣਾ ਸੀ। ਪਰ ਕੁਝ ਨਿੱਜੀ ਕਾਰਨਾਂ ਕਰਕੇ ਉਹ ਐਵਾਰਡ ਸਮਾਰੋਹ ’ਚ ਸ਼ਾਮਲ ਨਹੀਂ ਹੋ ਸਕੇ। ਇਸ ਦੇ ਚਲਦਿਆਂ ਪੰਜਾਬੀ ਜਾਗਰਣ ਦੇ ਜ਼ਿਲ੍ਹਾ ਇੰਚਾਰਜ ਤਜਿੰਦਰ ਕੌਰ ਥਿੰਦ ਤੇ ਸੰਪਾਦਕ ਇੰਦਰਪ੍ਰੀਤ ਸਿੰਘ ਵੱਲੋਂ ਰਜਿੰਦਰ ਸਿੰਘ ਭਰਜਾਣਾ ਨੂੰ ‘ਰਤਨ ਪੰਜਾਬ ਦੇ’ ਐਵਾਰਡ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਜਿੰਦਰ ਕੌਰ ਥਿੰਦ ਨੇ ਕਿਹਾ ਕਿ ਸਮਾਜ ’ਚ ਆਪਣੀ ਮਿਹਨਤ, ਲਗਨ ਤੇ ਚੰਗੇ ਕਾਰਜਾਂ ਰਾਹੀਂ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਾ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦਾ ਹੈ। ਉਨ੍ਹਾਂ ਕਿਹਾ ਕਿ ‘ਰਤਨ ਪੰਜਾਬ’ ਐਵਾਰਡ ਦਾ ਮਕਸਦ ਪੰਜਾਬ ਨਾਲ ਜੁੜੀਆਂ ਉਨ੍ਹਾਂ ਸ਼ਖ਼ਸੀਅਤਾਂ ਦੀ ਹੌਸਲਾ-ਅਫ਼ਜ਼ਾਈ ਕਰਨਾ ਹੈ, ਜਿਨ੍ਹਾਂ ਨੇ ਆਪਣੇ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਇਆ ਹੈ। ਐਵਾਰਡ ਪ੍ਰਾਪਤ ਕਰਨ ਉਪਰੰਤ ਰਜਿੰਦਰ ਸਿੰਘ ਭਰਜਾਣਾ ਨੇ ਪੰਜਾਬੀ ਜਾਗਰਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ’ਚ ਵੀ ਸਮਾਜ ਤੇ ਪੰਜਾਬ ਦੀ ਬਿਹਤਰੀ ਲਈ ਹੋਰ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕਰੇਗਾ। ਇਸ ਮੌਕੇ ਹਾਜ਼ਰ ਪਤਵੰਤਿਆਂ ਵੱਲੋਂ ਵੀ ਰਜਿੰਦਰ ਸਿੰਘ ਭਰਜਾਣਾ ਨੂੰ ‘ਰਤਨ ਪੰਜਾਬ’ ਐਵਾਰਡ ਮਿਲਣ ’ਤੇ ਵਧਾਈ ਦਿੱਤੀ ਗਈ ਤੇ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।