- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 70 ਪਰਿਵਾਰਾਂ ਨੂੰ ਮਾਲਕੀ ਕਾਰਡ ਵੰਡੇ

ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਸੱਤੋਵਾਲੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰੀਬ 70 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਅਧਿਕਾਰਤ ਕਾਰਡ ਵੰਡੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ‘ਲਾਲ ਲਕੀਰ’ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਲੰਮੇ ਸਮੇਂ ਤੋਂ ਮਾਲਕੀ ਹੱਕ ਨਾ ਹੋਣ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਮਿਲ ਰਹੇ ਹਨ। ਉਨ੍ਹਾਂ ਅਨੁਸਾਰ ਮਾਲਕੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਸਰਕਾਰੀ ਸਹੂਲਤਾਂ ਤੇ ਬੈਂਕ ਕਰਜ਼ੇ ਆਦਿ ਲੈਣ ਵਿੱਚ ਵੀ ਸਹੂਲਤ ਮਿਲੇਗੀ। ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਤੇ ਗ੍ਰਾਮ ਪੰਚਾਇਤ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਵਨ ਕੁਮਾਰ ਟੀਨੂੰ ਦਾ ਧੰਨਵਾਦ ਕੀਤਾ ਗਿਆ ਤੇ ਟੀਨੂੰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਲਾਲ ਵਿਸ਼ਵਾਸ ਬੈਂਸ, ਨਾਇਬ ਤਹਿਸੀਲਦਾਰ ਅੰਕੁਸ਼ ਸਿੰਘ, ਬੀਡੀਪੀਓ ਗੁਰਪ੍ਰੀਤ ਸਿੰਘ ਭੁੱਲਰ, ਜਸਦਿਆਲ ਸਿੰਘ ਗਿੱਲ, ਬਲਾਕ ਪ੍ਰਧਾਨ ਇੰਦਰਜੀਤ ਸਿੰਘ, ਸਰਪੰਚ ਪਰਮਜੀਤ ਕੌਰ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ, ਪ੍ਰਸ਼ਾਸਨਿਕ ਅਧਿਕਾਰੀ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।