- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਨੂੰ ਮਿਲੇ 11 ਹੋਰ ਨਵੇਂ ਆਮ ਆਦਮੀ ਕਲੀਨਿਕ, ਹੁਣ ਜ਼ਿਲ੍ਹੇ ’ਚ 96 ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਸਿਹਤ ਸਹੂਲਤਾਂ-ਮੋਹਿੰਦਰ ਭਗਤ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਸਿਹਤ ਸੰਭਾਲ ਸੇਵਾਵਾਂ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ ਨਵੇਂ ਆਮ ਆਦਮੀ ਕਲੀਨਿਕ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਹ ਸ਼ੁਰੂਆਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ’ਚ 154 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨ ਦੇ ਹਿੱਸੇ ਵਜੋਂ ਕੀਤੀ ਗਈ ਹੈ। ਸਿਵਲ ਸਰਜਨ ਡਾ.ਰਾਜੇਸ਼ ਗਰਗ ਤੇ ਵਾਰਡ ਇੰਚਾਰਜ ਸੁਭਾਸ਼ ਗੋਰੀਆ ਦੇ ਨਾਲ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜਲੰਧਰ ’ਚ 11 ਹੋਰ ਨਵੇਂ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਵਧਾਈ ਦਿੱਤੀ ਗਈ, ਜਿਨ੍ਹਾਂ ਵੱਲੋਂ ਲੋਕਾਂ ਨੂੰ ਮੁਫ਼ਤ ਅਤਿ ਆਧੁਨਿਕ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਨਵੇਂ 11 ਆਮ ਆਦਮੀ ਕਲੀਨਿਕਾਂ ਨਾਲ ਜ਼ਿਲ੍ਹੇ ’ਚ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 96 ਹੋ ਗਈ ਹੈ। ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਜਿਵੇਂ ਸਿਹਤ ਸੰਭਾਲ, ਸਿੱਖਿਆ ਤੇ ਰੋਜ਼ਗਾਰ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ’ਚ ਉਪਲਬੱਧ ਬੁਨਿਆਦੀ ਢਾਂਚੇ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ’ਚ 47 ਤਰ੍ਹਾਂ ਦੇ ਟੈਸਟ ਤੇ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।