- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਤਪ ਅਸਥਾਨ ਅਤੇ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਅਤੇ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ, ਸੁੱਖ-ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਨਾਲ ਮਨ ਨੂੰ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਸਾਂਝੇ ਉਪਰਾਲਿਆਂ ਅਤੇ ਆਪਸੀ ਸਹਿਯੋਗ ਨਾਲ ਹੀ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸਰਦਾਰ ਸੁਖਵਿੰਦਰ ਸਿੰਘ ਕੋਟਲੀ, ਸ਼ਾਹਕੋਟ ਤੋਂ ਵਿਧਾਇਕ ਸਰਦਾਰ ਹਰਦੇਵ ਸਿੰਘ ਲਾਡੀ ਸਮੇਤ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।