- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਾਏ ਗਏ ਸਨ ਤਾਂ ਜੋ ਯੋਗ ਵੋਟਰਾਂ ਨੂੰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਵੱਲੋਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ’ਚ ਮੌਜੂਦਾ ਵੇਰਵਿਆਂ ਦੀ ਜਾਂਚ ਕਰਨ, ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ’ਚ ਲੋੜੀਂਦੀ ਸੋਧ ਕਰਵਾਉਣ ਤੇ ਚੋਣਾਂ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਦੇ ਨਾਲ ਹੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਤੇ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।