ਨਕੋਦਰ ਹਲਕੇ ’ਚ ਕਾਂਗਰਸ ਵੱਲੋਂ ਸਰਗਰਮੀਆਂ ਤੇਜ਼ : ਟੁਰਨਾ 2027 ਦੀਆਂ ਚੋਣਾਂ ਲਈ ਨਕੋਦਰ ਹਲਕੇ ’ਚ ਕਾਂਗਰਸ ਵੱਲੋਂ ਸਰਗਰਮੀਆਂ ਤੇਜ਼: ਰਵਿੰਦਰ ਸਿੰਘ ਟੁਰਨਾ
Publish Date: Sun, 25 Oct 2026 06:37 PM (IST)
Updated Date: Mon, 26 Oct 2026 04:04 AM (IST)
ਕਿਹਾ- ਹਰ ਪਿੰਡ ਤੇ ਹਰ ਵਰਕਰ ਤੱਕ ਪਹੁੰਚ ਕਰਨ ਦੀ ਮੁਹਿੰਮ ਜਾਰੀ, ਲੋਕਾਂ ਵੱਲੋਂ ਮਿਲ ਰਿਹਾ ਹੈ ਭਰਪੂਰ ਸਮਰਥਨ ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ : ਨਕੋਦਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਦੋਆਬੇ ਦੇ ਚਰਚਿਤ ਨੌਜਵਾਨ ਆਗੂ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਹਲਕਾ ਨਕੋਦਰ ’ਚ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਹਲਕੇ ਦੇ ਹਰ ਪਿੰਡ ਤੇ ਹਰ ਵਰਕਰ ਤੱਕ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਪਿੰਡਾਂ ’ਚ ਲੋਕਾਂ ਨਾਲ ਮੁਲਾਕਾਤਾਂ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਨੂੰ ਸੁਣਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨਾ ਤੇ ਲੋਕਾਂ ਤੱਕ ਪਹੁੰਚ ਬਣਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਉਨ੍ਹਾਂ ਅਨੁਸਾਰ ਹਰ ਪਿੰਡ ’ਚ ਵਰਕਰਾਂ ਨਾਲ ਤਾਲਮੇਲ ਬਣਾਉਣ ਤੇ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ। ਟੁਰਨਾ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਨਕੋਦਰ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ 2027 ਦੀਆਂ ਚੋਣਾਂ ’ਚ ਪਾਰਟੀ ਆਪਣੀ ਜਿੱਤ ਦਾ ਝੰਡਾ ਲਹਿਰਾਉਣ ਲਈ ਪੂਰੀ ਤਿਆਰੀ ਨਾਲ ਮੈਦਾਨ ’ਚ ਉਤਰ ਸਕੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਤੇ ਪਾਰਟੀ ਵਰਕਰਾਂ ਨਾਲ ਆਪਣਾ ਸੰਪਰਕ ਲਗਾਤਾਰ ਕਾਇਮ ਰੱਖਣਗੇ ਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਯਤਨਸ਼ੀਲ ਰਹਿਣਗੇ।