- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹਰਿ ਹਰਿ ਨਾਮ ਕੀਰਤਨ ਸਮਾਗਮ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਗਿਆ। ਰਾਤਰੀ ਦੇ ਵਿਸ਼ੇਸ਼ ਸਮਾਗਮ ’ਚ ਭਾਈ ਜਸਪਾਲ ਸਿੰਘ ਦਿੱਲੀ ਵਾਲੇ, ਭਾਈ ਅਵਨੀਤ ਸਿੰਘ ਜੀ ਦਿੱਲੀ ਵਾਲੇ, ਭਾਈ ਮਨਸੰਜਮ ਸਿੰਘ ਮੈਡੀਟੇਸ਼ਨ ਜਲੰਧਰ ਤੇ ਭਾਈ ਮੋਹਿਤ ਸਾਰੰਗੀ ਵਾਦਕ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਗੁਰੂ ਰਾਮਦਾਸ ਜੀ ਦੇ ਆਗਮਨ ਦਿਵਸ ਸਬੰਧੀ ਗੁਰਮਤਿ ਵਿਚਾਰ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਤੇ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।