ਟਿੱਕਾ ਭਾਈ ਦੂਜ ਦਾ ਮੇਲਾ 8 ਤੋਂ 12 ਨਵੰਬਰ ਤੱਕ ਮਨਾਇਆ ਜਾਵੇਗਾ ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ ਵਿਖੇ ਟਿੱਕਾ ਭਾਈ ਦੂਜ ਦਾ ਮੇਲਾ 8 ਤੋਂ 12 ਨਵੰਬਰ ਤੱਕ ਮਨਾਇਆ ਜਾਵੇਗਾ
Publish Date: Mon, 26 Oct 2026 06:45 PM (IST)
Updated Date: Tue, 27 Oct 2026 04:01 AM (IST)
ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਮੇਲੇ ਦਾ ਪੋਸਟਰ ਜਾਰੀ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਵਿਸ਼ਵ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ (ਫਿਲੌਰ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟਿੱਕਾ ਭਾਈ ਦੂਜ ਦਾ ਪਵਿੱਤਰ ਤਿਉਹਾਰ 8 ਤੋਂ 12 ਨਵੰਬਰ ਤੱਕ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਦੇਹਰਾ ਬਾਬਾ ਸੈਣ ਭਗਤ ਜੀ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਸਬੰਧੀ ਦੇਹਰਾ ਬਾਬਾ ਸੈਣ ਭਗਤ ਜੀ ਪ੍ਰਤਾਬਪੁਰਾ ਦੇ ਪ੍ਰਧਾਨ ਮੱਖਣ ਪੱਲਣ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 8 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। 9 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਕੀਰਤਨੀਏ, ਰਾਗੀ-ਢਾਡੀ ਜਥੇ ਤੇ ਮਹਾਂਪੁਰਸ਼ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਤਰ੍ਹਾਂ 11 ਨਵੰਬਰ ਨੂੰ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ 12 ਨਵੰਬਰ ਨੂੰ ਹਲਟੀ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਪਹੁੰਚ ਕੇ ਧਾਰਮਿਕ ਸਮਾਗਮਾਂ ’ਚ ਸ਼ਮੂਲੀਅਤ ਕਰਨ ਤੇ ਬਾਬਾ ਸੈਣ ਭਗਤ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਸਰਵਣ ਸਿੰਘ ਫੌਜੀ ਸੀਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ ਲਾਡੀ ਮੀਤ ਪ੍ਰਧਾਨ, ਸਰਵਣ ਸਿੰਘ ਮੁੱਲਾਪੁਰ ਜਨ. ਸਕੱਤਰ, ਮਾ. ਜਸਵਿੰਦਰ ਸਿੰਘ ਖ਼ਜ਼ਾਨਚੀ, ਗੁਰਜੀਤ ਸਿੰਘ ਸਹਾਇਕ ਖ਼ਜ਼ਾਨਚੀ, ਸੁਖਵਿੰਦਰ ਸਿੰਘ ਪ੍ਰਚਾਰ ਸਕੱਤਰ, ਰਾਜ ਕਿਸ਼ਨ ਪਟਿਆਲਾ, ਸੁਖਵਿੰਦਰ ਸਿੰਘ ਘਰਾਚੋਂ, ਡਾ. ਗੁਰਪ੍ਰੀਤ ਸਿੰਘ, ਮੁਖਤਿਆਰ ਸਿੰਘ ਅੰਮ੍ਰਿਤਸਰ, ਲਾਲ ਚੰਦ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।