ਜੋਤੀ ਪਬਲਿਕ ਹਾਈ ਸਕੂਲ ’ਚ ਮਨਾਇਆ ਔਰੇਂਜ ਡੇਅ ਜੋਤੀ ਪਬਲਿਕ ਹਾਈ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਔਰੇਂਜ ਡੇਅ
Publish Date: Mon, 26 Oct 2026 08:51 PM (IST)
Updated Date: Tue, 27 Oct 2026 04:04 AM (IST)
ਰੰਗਾਂ ਦੀ ਪਛਾਣ ਕਰਵਾਉਣ ਲਈ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਲਿਆ ਹਿੱਸਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜੋਤੀ ਪਬਲਿਕ ਹਾਈ ਸਕੂਲ ਵਿਖੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਔਰੇਂਜ ਡੇਅ (ਸੰਤਰੀ ਦਿਵਸ) ਬੜੇ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਸੰਤਰੀ ਰੰਗ ਦੀ ਖੂਬਸੂਰਤੀ ਨਾਲ ਰੰਗਿਆ ਨਜ਼ਰ ਆਇਆ ਤੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਰੰਗਾਂ ਦੀ ਦੁਨੀਆ ਨੂੰ ਨੇੜਿਓਂ ਜਾਣਿਆ। ਸਮਾਗਮ ਦੌਰਾਨ ਬੱਚੇ ਸੰਤਰੀ ਰੰਗ ਦੇ ਕੱਪੜੇ ਪਹਿਨ ਕੇ ਸਕੂਲ ਪਹੁੰਚੇ। ਉਨ੍ਹਾਂ ਨੂੰ ਸੰਤਰੀ ਰੰਗ ਨਾਲ ਸਬੰਧਤ ਫਲਾਂ, ਖਿਡੌਣਿਆਂ ਤੇ ਹੋਰ ਵਸਤੂਆਂ ਰਾਹੀਂ ਇਸ ਰੰਗ ਦੀ ਪਛਾਣ ਕਰਵਾਈ ਗਈ। ਅਧਿਆਪਕਾਂ ਨੇ ਦਿਲਚਸਪ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਸੰਤਰੀ ਰੰਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਗਤੀਵਿਧੀਆਂ ਨੇ ਬੱਚਿਆਂ ਦੀ ਰਚਨਾਤਮਕਤਾ ਤੇ ਸਿੱਖਣ ਦੀ ਰੁਚੀ ਨੂੰ ਹੋਰ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਰੰਗਾਂ ਦੀ ਪਛਾਣ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਕਲਪਨਾ ਸ਼ਕਤੀ, ਨਿਰੀਖਣ ਸਮਰੱਥਾ ਤੇ ਰਚਨਾਤਮਕ ਹੁਨਰਾਂ ਦਾ ਵਿਕਾਸ ਕਰਨਾ ਸੀ। ਬੱਚਿਆਂ ਨੇ ਸਾਰੀਆਂ ਗਤੀਵਿਧੀਆਂ ’ਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਖੇਡ-ਖੇਡ ’ਚ ਨਵੀਆਂ ਗੱਲਾਂ ਸਿੱਖਣ ਦਾ ਆਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਮਧੂ ਲੂਥਰਾ ਉੱਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਬੱਚੇ ਆਸਾਨੀ ਨਾਲ ਨਵੀਆਂ ਚੀਜ਼ਾਂ ਸਿੱਖਦੇ ਹਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਦੀ ਸਮਰੱਥਾ ਵਿਕਸਿਤ ਹੁੰਦੀ ਹੈ। ਸਮਾਗਮ ਦੀ ਸਮਾਪਤੀ ਖੁਸ਼ੀ ਤੇ ਉਤਸ਼ਾਹ ਭਰੇ ਮਾਹੌਲ ’ਚ ਹੋਈ। ਔਰੇਂਜ ਡੇਅ ਦੀ ਇਸ ਗਤੀਵਿਧੀ ਨੇ ਬੱਚਿਆਂ ਲਈ ਸਿੱਖਣ ਦੇ ਅਨੁਭਵ ਨੂੰ ਹੋਰ ਵੀ ਦਿਲਚਸਪ ਤੇ ਯਾਦਗਾਰ ਬਣਾ ਦਿੱਤਾ।