- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝੇ ਐਕਸ਼ਨਾਂ ਵਿੱਚ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫੈਸਲਾ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਹੋਰ ਵੱਖ-ਵੱਖ ਵਿਅਕਤੀਆਂ ਦੇ ਸਦੀਵੀ ਵਿਛੋੜਾ ਦੇ ਜਾਣ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਚੇਅਰਮੈਨ ਕਾਮਰੇਡ ਗੁਰਦੀਪ ਸਿੰਘ ਮੋਤੀ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ, ਸਵਰਨ ਸਿੰਘ ਹਠੂਰ, ਅਵਤਾਰ ਸਿੰਘ ਤਾਰੀ, ਡਾ. ਦਰਸ਼ਨ ਸਿੰਘ ਚੀਮਾ ਕਾਲਾ ਅਫਗਾਨਾ, ਕੁਲਵੰਤ ਸਿੰਘ ਚਾਨੀ, ਪ੍ਰਿਤਪਾਲ ਸਿੰਘ ਪੰਡੋਰੀ, ਸਵਰਨ ਸਿੰਘ ਤਰਨ ਤਾਰਨ, ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਅਮਰੀਕ ਸਿੰਘ ਬਟਾਲਾ, ਪ੍ਰੇਮ ਕੁਮਾਰ ਨਵਾਂ ਸ਼ਹਿਰ, ਵਿਜੇ ਕੁਮਾਰ ਸ਼ਰਮਾ ਜਲੰਧਰ, ਬਲਰਾਜ ਸਿੰਘ ਭੰਗੂ ਅੰਮ੍ਰਿਤਸਰ, ਕੁਲਵੰਤ ਸਿੰਘ ਘੁੱਕੇਵਾਲੀ, ਬਲਵੰਤ ਸਿੰਘ ਸੰਧੂ ਫਿਰੋਜ਼ਪੁਰ, ਮਾਸਿਕ ਵੈਂਟਨਰੀ ਰਸਾਲੇ ਦੇ ਸੰਪਾਦਕ ਬਿਹਾਰੀ ਲਾਲ ਛਾਬੜਾ, ਮਹਿੰਦਰ ਸਿੰਘ ਰੋਪੜ ਅਤੇ ਬਚਿੱਤਰ ਸਿੰਘ ਧੋਥੜ ਮੋਗਾ ਨੇ ਪਿਛਲੇ ਸਮੇਂ ਦੌਰਾਨ ਹੋਏ ਵੱਖ-ਵੱਖ ਐਕਸ਼ਨਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 18 ਸਤੰਬਰ ਨੂੰ ਆਪਣੇ ਨਿਵਾਸ ਸਥਾਨ ’ਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਵੱਖ-ਵੱਖ ਮੰਗਾਂ ’ਤੇ ਦਿੱਤੀ ਗਈ ਸਹਿਮਤੀ ਨੂੰ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ। ਇਸ ਮੌਕੇ ਪੈਨਸ਼ਨਰ ਆਗੂ ਅਜਮੇਰ ਸਿੰਘ ਅਖਾੜਾ ਮੋਗਾ, ਭੁਪਿੰਦਰ ਸਿੰਘ ਭਿੰਦਾ, ਮੋਹਨਜੀਤ ਸਿੰਘ ਗਰੇਵਾਲ ਲੁਧਿਆਣਾ, ਬਲਵਿੰਦਰ ਸਿੰਘ ਬਟਾਲਾ, ਮੁਖਤਿਆਰ ਸਿੰਘ ਫਿਰੋਜ਼ਪੁਰ, ਚਮਕੌਰ ਸਿੰਘ ਮੋਗਾ, ਜਸਵੀਰ ਸਿੰਘ ਲੁਧਿਆਣਾ, ਸੰਤੋਖ ਸਿੰਘ ਜਲੰਧਰ, ਗੁਰਮੁੱਖ ਸਿੰਘ ਜਲੰਧਰ, ਜਗਦੀਸ਼ ਸਿੰਘ ਜਗਰਾਓਂ, ਬਲਜੀਤ ਸਿੰਘ ਬਿੱਲੂ ਜਗਰਾਓਂ, ਗੁਰਦਰਸ਼ਨ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, ਦਲਜੀਤ ਸਿੰਘ ਨਵਾਂ ਸ਼ਹਿਰ, ਸਵਰਨ ਸਿੰਘ ਜੰਡਿਆਲਾ ਅਤੇ ਦਲਜੀਤ ਸਿੰਘ ਜਗਰਾਓਂ ਤੇ ਹੋਰ ਹਾਜ਼ਰ ਸਨ।