- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਆਗਮਨ ਪੁਰਬ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਆਗਮਨ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਮਨਜੀਤ ਸਿੰਘ ਨੇ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਰਾਤ ਦੇ ਦੀਵਾਨ ਵਿੱਚ ਭਾਈ ਸਤਨਿਦੰਰ ਸਿੰਘ ਬੋਦਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਡਾ. ਪਰਮਜੀਤ ਸਿੰਘ ਗੁਰੂ ਸ਼ਬਦ ਪ੍ਰਚਾਰ ਸਭਾ ਵੱਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ ਗਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਸਮਾਗਮ ਵਿਚ ਪ੍ਰਧਾਨ ਚਰਨਜੀਤ ਸਿੰਘ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਜੁਗਿੰਦਰ ਸਿੰਘ ਬਾਗਾਂ ਵਾਲੇ, ਪਰਮਜੀਤ ਸਿੰਘ, ਚਰਨਜੀਤ ਸਿੰਘ ਮੱਕੜ ਆਦਿ ਸੰਗਤਾਂ ਹਾਜ਼ਰ ਸਨ।