- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਔਰਤ ਦਾ ਮੋਬਾਈਲ ਫ਼ੋਨ ਅਤੇ ਸੋਨੇ ਦੀ ਚੇਨ ਲੈ ਕੇ ਲੁਟੇਰਾ ਫਰਾਰ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਹੱਦ ਵਿੱਚ ਪੈਂਦੇ ਲੱਧੇਵਾਲੀ ਵਿੱਚ ਆਪਣੇ ਘਰ ਦੇ ਬਾਹਰ ਬੈਠ ਕੇ ਬੱਚਿਆਂ ਨੂੰ ਖੇਡਦੇ ਦੇਖ ਰਹੀ ਇੱਕ ਔਰਤ ਨੂੰ ਮੋਟਰਸਾਈਕਲ ਸਵਾਰ ਲੁਟੇਰੇ ਨੇ ਨਿਸ਼ਾਨਾ ਬਣਾਉਂਦੇ ਹੋਏ ਉਸ ਦਾ ਮੋਬਾਈਲ ਫ਼ੋਨ ਅਤੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸ਼ਾਮ ਕਰੀਬ 7:05 ਵਜੇ ਵਾਪਰੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ਾਮ ਵੇਲੇ ਔਰਤ ਆਪਣੇ ਘਰ ਦੇ ਬਾਹਰ ਬੈਠੀ ਸੀ ਅਤੇ ਨੇੜੇ ਖੇਡ ਰਹੇ ਬੱਚਿਆਂ ਨੂੰ ਦੇਖ ਰਹੀ ਸੀ। ਅਚਾਨਕ ਮੋਟਰਸਾਈਕਲ ’ਤੇ ਇੱਕ ਵਿਅਕਤੀ ਆਇਆ ਅਤੇ ਉਸਦਾ ਮੋਬਾਈਲ ਫ਼ੋਨ ਅਤੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਿਆ। ਇਸ ਅਚਾਨਕ ਹੋਏ ਹਮਲੇ ਕਾਰਨ ਔਰਤ ਬੁਰੀ ਤਰ੍ਹਾਂ ਸਹਿਮ ਗਈ। ਖੋਹ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਔਰਤ ਦੇ ਪਤੀ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।