- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਨੰਗਲ ਬੇਟ ਆਲੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਸ੍ਰੀਮਾਨ ਜਰਨੈਲ ਸਿੰਘ ਜੀ, ਨੰਗਲ ਬੇਟ ਆਲੋਵਾਲ ਵਿਖੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ ਪ੍ਰੇਰਨਾ ਸਦਕਾ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਦੀ ਅਗਵਾਈ ਹੇਠ ਧੰਨ-ਧੰਨ ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਭਾਈ ਹਰਜੀਤ ਸਿੰਘ ਜੀ ਤੇ ਭਾਈ ਕਰਮ ਸਿੰਘ ਦੇ ਕੀਰਤਨੀ ਜਥੇ ਵੱਲੋਂ ਰਸਭਿੰਨੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸੰਗਤਾਂ ਨੇ ਪੂਰੀ ਸ਼ਰਧਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕੀਤੀ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਂਦਿਆਂ ਧਾਰਮਿਕ ਜੀਵਨ, ਸੇਵਾ-ਭਾਵਨਾ ਤੇ ਮਨੁੱਖਤਾ ਦੀ ਭਲਾਈ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।