ਐਕਟਿਵਾ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ
ਐਕਟਿਵਾ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ
Publish Date: Sun, 01 Nov 2026 10:07 PM (IST)
Updated Date: Mon, 02 Nov 2026 04:08 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ ਸ਼ਹਿਰ ਦੇ ਪ੍ਰਤਾਪ ਬਾਗ ਇਲਾਕੇ ’ਚ ਇਕ ਐਕਟਿਵਾ ਸਕੂਟਰ ਚੋਰੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਕ ਦੁਕਾਨ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਚਾਬੀ ਲਗਾ ਕੇ ਖੋਲ੍ਹਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪ੍ਰਤਾਪ ਬਾਗ ਨੇੜੇ ਇਕ ਦੁਕਾਨ ਦੇ ਬਾਹਰ ਇਕ ਐਕਟਿਵਾ ਖੜ੍ਹੀ ਸੀ। ਉੱਥੇ ਇਕ ਨੌਜਵਾਨ ਪਹੁੰਚਿਆ ਤੇ ਉਸਨੇ ਕਥਿਤ ਤੌਰ ਤੇ ਚਾਬੀ ਲਗਾ ਕੇ ਵਾਹਨ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਉਸਦੇ ਸ਼ੱਕੀ ਵਿਵਹਾਰ ਨੂੰ ਦੇਖ ਕੇ ਨੇੜੇ ਮੌਜੂਦ ਲੋਕਾਂ ਦਾ ਧਿਆਨ ਉਸ ਵੱਲ ਗਿਆ, ਜਿਨ੍ਹਾਂ ਨੇ ਤੁਰੰਤ ਉਸਨੂੰ ਫੜ ਲਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ, ਸਥਾਨਕ ਲੋਕਾਂ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰਨਗੇ। ਨੌਜਵਾਨ ਦੇ ਫੜੇ ਜਾਣ ਦੀ ਖਬਰ ਮਿਲਦਿਆਂ ਹੀ ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨੌਜਵਾਨ ਐਕਟਿਵਾ ਚੋਰੀ ਕਰਨ ਦੇ ਇਰਾਦੇ ਨਾਲ ਆਇਆ ਸੀ ਜਾਂ ਨਹੀਂ, ਇਹ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।